HomeHimachalਪੰਜਾਬ : ਮਨਮੀਤ ਨੌਜਵਾਨਾਂ ਲਈ ਬਣੀ ਯੂਥ ਆਈਕਨ, ਪੰਜਾਬ ਦਾ ਨਾਮ ਕੀਤਾ...

ਪੰਜਾਬ : ਮਨਮੀਤ ਨੌਜਵਾਨਾਂ ਲਈ ਬਣੀ ਯੂਥ ਆਈਕਨ, ਪੰਜਾਬ ਦਾ ਨਾਮ ਕੀਤਾ ਰੌਸ਼ਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਗੁਰਦਾਸਪੁਰ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਦੀ ਜੰਮਪਲ ਮਨਮੀਤ ਭਗਤਾਣਾ ਪੁੱਤਰੀ ਕੁਲਵੰਤ ਸਿੰਘ, ਜਿਸਨੇ ਅਮਰੀਕਾ ਦੇ ਕਨੈਕਟੀਕਟ ਵਿੱਚ ਸਹਾਇਕ ਪੁਲਿਸ ਮੁਖੀ (ਏਸੀਪੀ) ਵਜੋਂ ਨਿਯੁਕਤ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ, ਉਥੇ ਪੂਰੇ ਇਲਾਕੇ ਅੰਦਰ ਵੀ ਖੁਸ਼ੀ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਆਪਣੇ ਪਿੰਡ ਭੁੱਲੇਚੱਕ ਆਏ ਮਨਮੀਤ ਦੇ ਮਾਤਾ ਪਿਤਾ ਨੇ ਦੱਸਿਆ ਕਿ ਮਨਮੀਤ ਵੀ ਉਹਨਾਂ ਦੇ ਨਾਲ ਪੰਜਾਬ ਆਉਣਾ ਚਾਹੁੰਦੀ ਸੀ ਪਰ ਪਰਮੋਸ਼ਨ ਹੋਣ ਕਾਰਨ ਉਸ ਨੂੰ ਛੁੱਟੀ ਨਹੀਂ ਮਿਲੀ। ਉਥੇ ਹੀ ਉਨ੍ਹਾਂ ਨੇ ਦੱਸਿਆ ਕਿ ਬਚਪਨ ਤੋਂ ਹੀ ਮਨਵੀਰ ਪੁਲਿਸ ਅਧਿਕਾਰੀ ਬਣਨਾ ਚਾਹੁੰਦੀ ਸੀ।

ਇਸ ਮੌਕੇ ਗੱਲਬਾਤ ਕਰਦੇ ਮਨਮੀਤ ਭਗਤਾਨਾ ਦੇ ਪਿਤਾ ਕੁਲਵੰਤ ਸਿੰਘ ਦੱਸਿਆ ਕਿ ਮਨਮੀਤ ਪੜ੍ਹਾਈ ਵਿਚ ਕਾਫੀ ਹੁਸ਼ਿਆਰ ਸੀ। ਉਸ ਵੱਲੋ ਛੇਵੀ ਕਲਾਸ ਤੱਕ ਦੀ ਪੜ੍ਹਾਈ ਗੁਰੂ ਰਾਮਦਾਸ ਪਬਲਿਕ ਸਕੂਲ ਜਲੰਧਰ ਤੋ ਕੀਤੇ ਜਾਣ ਉਪਰੰਤ 1996 ਵਿਚ ਆਪਣੇ ਪਰਿਵਾਰ ਸਮੇਤ ਅਮਰੀਕਾ ਚੱਲੀ ਗਈ ਸੀ ਉਥੋ ਬਾਰ੍ਹਵੀ ਕਰਨ ਤੋ ਉਪਰੰਤ ਨਿਉ ਹੈਵਨ ਯੂਨੀਵਰਸਿਟੀ ਤੋਂ ਕਮਰੀਸ਼ਲ ਲਾਅ ਚੀਫ ਅਤੇ ਮਾਸਟਰ ਲਾਅ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ 2008 ਵਿਚ ਪੁਲਿਸ ਫੋਰਸ ਵਿਚ ਭਰਤੀ ਹੋ ਗਈ ਅਤੇ ਉਸ ਵੱਲੋ ਆਪਣੀ ਮਿਹਨਤ ਸਦਕਾ ਉਸ ਨੇ 24 ਮਾਰਚ 2023 ਨੂੰ ਅਮਰੀਕਾ ਦੇ ਕਨੈਕਟੀਕਟ ਵਿੱਚ ਸਹਾਇਕ ਪੁਲਿਸ ਮੁਖੀ ਬਣਨ ਦਾ ਸੁਪਨਾ ਪੂਰਾ ਕੀਤਾ।

ਇਸ ਮਾਣ ਵਾਲੇ ਅਹੁਦੇ ਤੇ ਪਹੁੰਚਣ ਕਾਰਨ ਗੁਰਦਾਸਪੁਰ ਦਾ ਨਾਮ ਪੁਰੀ ਦੁਨੀਆਂ ਵਿੱਚ ਉਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਅਮਰੀਕਾ ਵਿੱਚ ਐਫ.ਬੀ.ਆਈ. ਵਿਚ ਨੌਕਰੀ ਕਰਦੇ ਇੱਕ ਰਿਸ਼ਤੇਦਾਰ ਤੋਂ ਪ੍ਰਭਾਵਤ ਹੋ ਕੇ ਬਚਪਨ ਤੋਂ ਹੀ ਮਨਮੀਤ ਨੇ ਮਨ ਵਿਚ ਪੁਲਿਸ ਅਧਿਕਾਰੀ ਬਣਨ ਦਾ ਸੁਪਨਾ ਪਾਲ ਲਿਆ ਸੀ ਅਤੇ ਹੁਣ ਉਸ ਨੇ ਇਹ ਸੁਪਨਾ ਪੂਰਾ ਵੀ ਕਰ ਵਿਖਾਇਆ। ਉਹ ਇੱਥੇ ਹੀ ਬੱਸ ਨਹੀਂ ਕਰਨਾ ਚਾਹੁੰਦੀ ਬਲਕਿ ਅੱਗੇ ਦੀ ਪੜ੍ਹਾਈ ਵੀ ਨਾਲ ਹੀ ਜਾਰੀ ਰੱਖਦੇ ਹੋਏ ਹੈ। ਇਸ ਤੋਂ ਬਾਅਦ ਚੀਫ ਪੁਲਿਸ ਬਣਨਾ ਚਾਹੁੰਦੀ ਹੈ ਤੇ ਰਿਟਾਇਰਮੈਂਟ ਤੋਂ ਬਾਅਦ ਕਿਸੇ ਕਾਲਜ ਜਾਂ ਯੂਨੀਵਰਸਿਟੀ ਵਿੱਚ ਲੈਕਚਰਾਰ ਲੱਗਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮਨਮੀਤ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੱਚੇ ਵੀ ਹਨ। ਜਦੋਂ ਲੋਕ ਆ ਕੇ ਉਨ੍ਹਾਂ ਨੂੰ ਵਧਾਈਆਂ ਦਿੰਦੇ ਹਨ ਤਾਂ ਉਨ੍ਹਾਂ ਦੀ ਛਾਤੀ ਚੌੜੀ ਹੋ ਜਾਂਦੀ ਹੈ।

ਉਥੇ ਹੀ ਮਨਮੀਤ ਦੀ ਭੈਣ ਅੰਕਿਤ ਕੌਰ ਨੇ ਕਿਹਾ ਕਿ ਮਨਮੀਤ ਆਪਣੀ ਪ੍ਰਾਪਤੀ ਕਾਰਨ ਨੌਜਵਾਨਾਂ ਲਈ ਯੂਥ ਆਈਕਨ ਬਣ ਗਈ ਹੈ ਅਤੇ ਉਹ ਵੀ ਆਪਣੀ ਵੱਡੀ ਭੈਣ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੁੰਦੀ ਹੈ। ਮਨਮੀਤ ਦੀ ਚਾਚੀ ‌ ਸੁਰਜੀਤ ਕੌਰ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਲੇ ਉਹਨਾਂ ਨੂੰ ਵਧਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -