ਦਸੂਹਾ : ਅਮ੍ਰਿਤਪਾਲ ਸਿੰਘ ਨੂੰ ਸ਼ਹੀਦ ਦੀ ਦਰਜਾ ਨਾ ਮਿਲਣ ਤੇ ਆਮ ਆਦਮੀ ਪਾਰਟੀ ਵੱਲੋ ਕੇਂਦਰ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ । ਅੱਜ ਦਸੂਹਾ ਦੇ ਤਲਵਾੜਾ ਵਿੱਚ ਦਸੂਹਾ ਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਉਹਨਾ ਦੀ ਟੀਮ ਵੱਲੋ ਬੀਤੇ ਦਿਨੀ ਜੰਮੂ ਕਸ਼ਮੀਰ ਵਿੱਚ ਗੋਲੀ ਲੱਗਣ ਕਾਰਨ ਹੋਏ,
ਸ਼ਹੀਦ ਅਮ੍ਰਿਤਪਾਲ ਸਿੰਘ ਨੂੰ ਕੇਂਦਰ ਸਰਕਾਰ ਵੱਲੋ ਬਣਾਈ ਗਈ ਪੋਲਸੀ ਦੇ ਅਧੀਨ ਸ਼ਹੀਦ ਦਾ ਦਰਜਾ ਨਾ ਮਿਲਣ ਤੇ ਦਸੂਹਾ ਦੀ ਆਮ ਆਦਮੀ ਪਾਰਟੀ ਵੱਲੋ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁੱਤਲਾ ਫੁੱਕਿਆ ਗਿਆ।
