ਆਨੰਦਪੁਰ ਸਾਹਿਬ/ ਸੰਦੀਪ ਸ਼ਰਮਾ: ਨੰਗਲ-ਚੰਡੀਗੜ੍ਹ ਮੁੱਖ ਮਾਰਗ ਤੇ ਜਵਾਹਰ ਮਾਰਕੀਟ ਨੰਗਲ ਦੇ ਨਜ਼ਦੀਕ ਇੱਕ ਐਕਟਿਵਾ ਸਵਾਰ ਦੇ ਟਿੱਪਰਾਂ ਦੀ ਲਪੇਟ ਵਿੱਚ ਆਣ ਦੇ ਚਲਦਿਆਂ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਤੱਖ ਦਰਸ਼ੀਆਂ ਦੇ ਦੱਸਣ ਦੇ ਅਨੁਸਾਰ ਦੋ ਟਿੱਪਰ ਆਪਸ ਦੇ ਵਿੱਚ ਰੇਸ ਲਗਾ ਰਹੇ ਸਨ ਤੇ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੇ ਚਲਦਿਆਂ ਸੜਕ ‘ਤੇ ਚੱਲ ਰਹੇ ਇਸ ਐਕਟੀਵਾ ਸਵਾਰ ਨੌਜਵਾਨ ਨੂੰ ਇੱਕ ਟਿੱਪਰ ਦੀ ਫੇਟ ਵੱਜੀ, ਜਿਸ ਨਾਲ ਇਸ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਉਧਰ ਮੌਕੇ ਤੋਂ ਟਿੱਪਰ ਸਵਾਰ ਆਪਣਾ ਟਿੱਪਰ ਲੈ ਕੇ ਦੌੜ ਗਿਆ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਐਕਸੀਡੈਂਟ ਵਾਲੇ ਸਥਾਨ ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਪੁਲਿਸ ਪ੍ਰਸ਼ਾਸਨ ਗੌਰ ਨਾਲ ਖੰਗਾਲੇ ਤੇ ਇਸ ਘਟਨਾ ਦੇ ਲਈ ਦੋਸ਼ੀ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ। ਉੱਧਰ ਮੌਕੇ ਤੇ ਪਹੁੰਚੇ ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਮ੍ਰਿਤਕ ਨੌਜਵਾਨ ਕੁੱਝ ਸਮੇਂ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਕੁਝ ਸਾਲ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ।
Disclaimer: All news on Encounter India are computer generated and provided by third party sources, so read carefully and Encounter India will not be responsible for any issue.