ਫਿਰੋਜ਼ਪੁਰ: ਇੱਕ ਨੂੰਹ ਵੱਲੋਂ ਸੱਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਰਾਜੋਕੇ ਗੱਟੀ ਵਿਖੇ ਬਜ਼ੁਰਗ ਸੱਸ ਨਾਲ ਉਸਦੀ ਨੂੰਹ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਇੰਨਾ ਹੀ ਨਹੀਂ ਜਾਨਲੇਵਾ ਹਮਲਾ ਕਰਦੇ ਹੋਏ ਨੂੰਹ ਵਲੋਂ ਕੁਹਾੜੀ ਨਾਲ ਹਮਲਾ ਕਰਨ ਤੱਕ ਦਾ ਸੱਸ ਵਲੋਂ ਦੋਸ਼ ਲਗਾਇਆ ਗਿਆ ਹੈ।
ਹਸਪਤਾਲ ਚ੍ਹ ਜ਼ੇਰੇ ਇਲਾਜ ਨੂੰਹ ਸੱਸ ਵੱਲੋਂ ਕਈ ਖੁਲਾਸੇ ਕੀਤੇ ਗਏ ਹਨ। ਪਰ ਅਸਲ ਮਾਮਲੇ ਦੀ ਸੱਚਾਈ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਇਸ ਪੂਰੇ ਮਾਮਲੇ ਨੂੰ ਲੈਕੇ ਪੀੜਤ ਬਜੁਰਗ ਮਹਿਲਾ ਨੇ ਦੱਸਿਆ ਕਿ ਉਸਦਾ ਨੂੰਹਾਂ ਨਾਲ ਜਮੀਨ ਨੂੰ ਲੈਕੇ ਝਗੜਾ ਚੱਲ ਰਿਹਾ ਹੈ। ਅਤੇ ਇਸੇ ਰੰਜਿਸ਼ ਨੂੰ ਲੈਕੇ ਉਸਦੀ ਪੋਤਰੇ ਨੂੰਹ ਵੱਲੋਂ ਉਸਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ ਹੈ। ਅਤੇ ਬੁਰੀ ਤਰ੍ਹਾਂ ਉਸਦੀ ਕੁੱਟਮਾਰ ਕੀਤੀ ਗਈ ਹੈ। ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਈ ਸੀ ਜਿਸਤੋ ਬਾਅਦ ਉਸਨੂੰ ਜਖਮੀ ਹਾਲਤ ਵਿੱਚ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਉਥੇ ਹੀ ਜਦੋਂ ਇਸ ਘਟਨਾ ਨੂੰ ਲੈਕੇ ਬਜੁਰਗ ਮਹਿਲਾ ਦੀ ਨੂੰਹ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸਦਾ ਜਮੀਨ ਨੂੰ ਲੈਕੇ ਝਗੜਾ ਚਲਦਾ ਸੀ ਜਿਸਨੂੰ ਲੈਕੇ ਉਸਦੀ ਸੱਸ ਨੇ ਉਸਤੇ ਹਮਲਾ ਕੀਤਾ ਹੈ। ਜਦਕਿ ਉਹ 8 ਮਹੀਨੇ ਦੀ ਗਰਭਵਤੀ ਹੈ ਅਤੇ ਉਸਦੇ ਪੇਟ ਵਿੱਚ ਲੱਤਾਂ ਮਾਰੀਆ ਗਈਆ ਹਨ। ਇਸ ਪੂਰੇ ਮਾਮਲੇ ਵਿੱਚ ਜਿਥੇ ਇੱਕ ਪਾਸੇ ਦੋਨਾਂ ਧਿਰਾਂ ਵੱਲੋਂ ਇੱਕ ਦੂਸਰੇ ਇਲਜਾਮ ਲਗਾਏ ਜਾ ਰਹੇ ਹਨ। ਉਥੇ ਹੀ ਪੁਲਿਸ ਪ੍ਰਸਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਦੂਸਰੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ। ਕਿ 6 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।