ਲੁਧਿਆਣਾ : ਮਾਮਲਾ ਮਾਡਲ ਟਾਊਨ ਅਧੀਨ ਪੈਂਦੇ ਕ੍ਰਿਸ਼ਨਾ ਮੰਦਰ ਚੌਂਕ ਦਾ ਹੈ। ਜਿੱਥੇ ਸੜਕ ਦੇ ਵਿੱਚ ਟਰੈਫਿਕ ਦੀ ਸਮੱਸਿਆ ਬਣੇ ਇੱਕ ਟਰਾਂਸਫਾਰਮਰ ਨੂੰ ਹਟਾਉਣ ਦੇ ਲਈ ਮੰਦਰ ਕਮੇਟੀ ਅਤੇ ਇਲਾਕੇ ਦੇ ਲੋਕਾਂ ਵੱਲੋਂ ਕਾਫੀ ਵਿਰੋਧ ਜਤਾਇਆ ਗਿਆ ਸੀ। ਜਿਸ ਦੇ ਚਲਦਿਆਂ ਸ਼ਿਕਾਇਤ ਕਰਤਾ ਅਰਵਿੰਦ ਸ਼ਰਮਾ ਨੇ ਹਿਊਮਨ ਰਾਈਟਸ ਚੰਡੀਗੜ੍ਹ ਵਿਖੇ ਇੱਕ ਸ਼ਿਕਾਇਤ ਦਰਜ ਕਰਵਾਈ
ਜਿਸ ਤੋਂ ਬਾਅਦ ਕਾਰਵਾਈ ਹੋਣ ਉਪਰੰਤ ਬਿਜਲੀ ਬੋਰਡ ਨੇ ਇਸ ਟਰਾਂਸਫਾਰਮਰ ਨੂੰ ਚੱਕ ਕੇ ਇੱਕ ਸਾਈਡ ਤੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮੌਕੇ ਤੇ ਜਥੇਬੰਦੀਆਂ ਨੇ ਪਹੁੰਚ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
