ਲੁਧਿਆਣਾ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਔਰਤਾਂ ਦੇ ਸਵੈ-ਸਹਾਇਤਾ ਗਰੁੱਪ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਚੰਡੀਗੜ੍ਹ ਦੇ ਮੇਅਰ ਦੀ ਚੋਣ ਤੇ ਭਾਜਪਾ ਤੇ ਗੜਬੜੀ ਕਰਨ ਦਾ ਆਰੋਪ ਲਗਾਇਆ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ‘ਤੇ ਚੰਡੀਗੜ੍ਹ ਮੇਅਰ ਦੀ ਚੋਣ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਲਾਏ ਹਨ। ਜਿਸ ਕਾਰਨ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਚੰਡੀਗੜ੍ਹ ‘ਚ ਪ੍ਰਦਰਸ਼ਨ ਵੀ ਕੀਤਾ ਸੀ।
ਮੰਤਰੀ ਅੱਜ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਔਰਤਾਂ ਦੇ ਸਵੈ-ਸਹਾਇਤਾ ਗਰੁੱਪ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿਛਲੇ ਦਿਨਾਂ ਵਿੱਚ ਸੂਬੇ ਵਿੱਚ ਹੋਈ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਭਰੋਸਾ ਵੀ ਦਿੱਤਾ।