ਨੰਗਲ/ਸੰਦੀਪ ਸ਼ਰਮਾ : ਸਿਖਿਆ ਮੰਤਰੀ ਹਰਜੋਤ ਸਿੰਘ ਬੈਸ ਦੇ ਵਿਆਹ ‘ਤੇ ਪਰਿਵਾਰ ਨੁੰ ਵਧਾਈ ਦੇਣ ਲਈ ਆਪ ਦੇ ਕੋਮੀ ਕਨਵੀਨਰ ਤੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਡਾ ਨੰਗਲ ਪਹੁੰਚੇ। ਪੰਜਾਬ ਦੇ ਨੌਜਵਾਨ ਕੈਬਨਿਟ ਮੰਤਰੀ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਦਿੱਤਾ ਗਿਆ ਹੈ ਦਾ ਅੱਜ ਵਿਆਹ ਆਈਪੀਐਸ ਅਫਸਰ ਡਾ. ਜੋਤੀ ਯਾਦਵ ਨਾਲ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ ਨੰਗਲ ਵਿਖੇ ਹੋਇਆ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਇਹ ਕਾਰਜ ਸੰਪੂਰਨ ਹੋਇਆ। ਰਾਗੀ ਢਾਡੀਆਂ ਨੇ ਲਾਵਾਂ ਗਾ ਕੇ ਇਸ ਜੋੜੀ ਨੂੰ ਅਸ਼ੀਰਵਾਦ ਦਿੱਤਾ, ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਨਗਲ ਵਿਖੇ ਪਹੁੰਚੇ ਹਨ। ਜਿੱਥੇ ਇਨ੍ਹਾਂ ਨੇ ਵਿਸ਼ੇਸ਼ ਤੌਰ ਤੇ ਪਰਿਵਾਰ ਨੂੰ ਵਧਾਈ ਦਿੱਤੀ ਉਥੇ ਹੀ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ।