Girl in a jacket
HomeHimachalਪੰਜਾਬ : ਗੋਲੀ ਲੱਗਣ ਨਾਲ ਏ. ਐਸ. ਆਈ. ਦੀ ਮੌਤ, ਦੇਖੋ ਵੀਡਿਓ

ਪੰਜਾਬ : ਗੋਲੀ ਲੱਗਣ ਨਾਲ ਏ. ਐਸ. ਆਈ. ਦੀ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਬਟਾਲਾ ਦੇ ਕਾਦੀਆਂ ਰੋਡ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਵਲੀਆਂ ਇਨਕਲੇਵ ਵਿੱਚ ਇਕ ਸਕਾਰਪਿਓ ਗੱਡੀ ਵਿੱਚੋਂ ਪੁਲਿਸ ਮੁਲਾਜ਼ਮ ਦੀ ਭੇਦਭਰੇ ਹਾਲਾਤਾਂ ਵਿੱਚ ਗੋਲੀ ਲੱਗੀ ਲਾਸ਼ ਮਿਲੀ ਹੈ। ਏ.ਐਸ.ਆਈ. ਦੀ ਲਾਸ਼ ਦੇ ਨੇੜਿਓਂ ਇੱਕ ਅਸਾਲਟ ਏ.ਕੇ. 47 ਰਾਈਫਲ ਵੀ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਹੱਤਿਆ ਦਾ ਖਦਸ਼ਾ ਜਤਾਇਆ ਹੈ। ਪੁਲਿਸ ਪਾਰਟੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਓਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਗੁਰਵਿੰਦਰ ਸਿੰਘ ਨੇ ਘਟਨਾ ਬਾਰੇ ਦਸਦੇ ਹੋਏ ਏ.ਐਸ.ਆਈ. ਰੁਪਿੰਦਰ ਸਿੰਘ ਦੀ ਹੱਤਿਆ ਕਰਨ ਦਾ ਖਦਸਾ ਜਤਾਇਆ ਗਿਆ ਅਤੇ ਪੁਲਿਸ ਨੂੰ ਸੱਚ ਸਾਹਮਣੇ ਲਿਆਉਣ ਦੀ ਅਪੀਲ ਕੀਤੀ।

ਮੌਕੇ ਤੇ ਪੁੱਜੇ ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮਿਰਤਕ ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮੁਲਾਜ਼ਮ ਦੀ ਪਹਿਚਾਣ ਰੁਪਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਵਜੋਂ ਹੋਈ ਹੈ । ਮ੍ਰਿਤਕ 5 ਆਈਆਰਬੀ ਚ ਡਿਊਟੀ ਕਰਦਾ ਹੈ ਅਤੇ ਇਸ ਵੇਲੇ ਇੱਕ ਕਾਂਗਰਸੀ ਆਗੂ ਦੇ ਨਾਲ ਸੁਰੱਖਿਆ ਕਰਮਚਾਰੀ ਵਜੋਂ ਤਾਇਨਾਤ ਸੀ । ਮ੍ਰਿਤਕ ਰੁਪਿੰਦਰ ਸਿੰਘ ਨੇ ਪਿਛਲੇ ਦੋ ਮਹੀਨਿਆਂ ਤੋਂ ਛੁੱਟੀ ਲਈ ਹੋਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕਿਸੇ ਕਿਸਮ ਦਾ ਕੋਈ ਵੀ ਘਰੇਲੂ ਝਗੜਾ ਨਹੀਂ ਸੀ ਚਲਦਾ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਕਿਹਾ ਕਿ ਪੁਲਸ ਮੁਲਾਜ਼ਮ ਕੋਲੋਂ ਬਰਾਮਦ ਅਸਾਲਟ ਕਿਸੇ ਹੋਰ ਪੁਲੀਸ ਮੁਲਾਜ਼ਮ ਦੀ ਲਗਦੀ ਹੈ, ਫਿਲਹਾਲ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। 

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -