ਪੰਜਾਬ: 13 ਫਰਵਰੀ ਨੂੰ ਦਿੱਲੀ ਤੇ ਕੂਚ ਤੋਂ ਪਹਿਲਾ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਦੇਖੋ ਵੀਡੀਓ

ਪੰਜਾਬ: 13 ਫਰਵਰੀ ਨੂੰ ਦਿੱਲੀ ਤੇ ਕੂਚ ਤੋਂ ਪਹਿਲਾ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਦੇਖੋ ਵੀਡੀਓ

ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ 13 ਫਰਵਰੀ 2024 ਨੂੰ ਦੁਬਾਰਾ ਤੋਂ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਰਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਚ ਜਾ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਨੌਜਵਾਨ ਏਕਤਾ ਜਥੇਬੰਦੀ ਵੱਲੋਂ ਅੱਜ ਅੰਮ੍ਰਿਤਸਰ ਦੀਆਂ ਸੜਕਾਂ ਦੇ ਉੱਪਰ ਟਰੈਕਟਰ ਮਾਰਚ ਕੱਢਿਆ ਗਿਆ।  

ਕਿਸਾਨਾਂ ਨੇ ਟਰੈਕਟਰਾਂ ਤੇ ਮਾਰਚ ਕੱਢ ਕੇ ਕਿਹਾ ਕਿ ਉਹ ਫੇਰ 13 ਫਰਵਰੀ ਨੂੰ ਦਿੱਲੀ ਦੀਆਂ ਬਰੂਹਾਂ ਵਿੱਚ ਜਾ ਕੇ ਪ੍ਰਦਰਸ਼ਨ ਕਰਨਗੇ। ਇਸ ਸੰਬੰਧੀ ਬਚਿੱਤਰ ਸਿੰਘ ਕੋਟਲਾ ਨੇ ਦੱਸਿਆ ਕਿ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਲਿੱਤਾ ਗਿਆ ਸੀ ਕਿ 13 ਫਰਵਰੀ ਨੂੰ ਰਹਿੰਦੀਆਂ ਮੰਗਾਂ ਮਨਵਾਉਣ ਦੇ ਲਈ ਕਿਸਾਨ ਇੱਕ ਵਾਰ ਫਿਰ ਤੋਂ ਦਿੱਲੀ ਦੀਆਂ ਬਰੂਹਾਂ ਤੇ ਜਾਣਗੇ। 

ਜਿਸ ਦੇ ਸਬੰਧੀ ਵੱਖ ਵੱਖ ਥਾਵਾਂ ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਅੱਜ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਇੱਕ ਟਰੈਕਟਰ ਮਾਰਚ ਕੀਤਾ ਗਿਆ । ਉਹਨਾਂ ਕਿਹਾ ਕਿ ਦਿੱਲੀ ਵਿਖੇ ਕਿਸਾਨਾਂ ਤੇ ਹੋਏ ਮਾਮਲੇ ਦਰਜ ਰੱਦ ਕਰਵਾਉਣੇ ਅਤੇ ਹੋਰ ਕਈ ਅਜਿਹੀਆਂ ਮੰਗਾਂ ਸਨ ਜਿਹੜੀਆਂ ਹਜੇ ਤੱਕ ਕੇਂਦਰ ਸਰਕਾਰ ਨੇ ਪੂਰੀਆਂ ਨਹੀਂ ਕੀਤੀਆਂ ਅਤੇ ਉਹਨਾਂ ਮੰਗਾਂ ਨੂੰ ਮਨਵਾਉਣ ਦੇ ਲਈ ਦੁਬਾਰਾ 13 ਫਰਵਰੀ ਨੂੰ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।