ਲੁਧਿਆਣਾ : 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੀ ਮਹਾ ਬਹਿਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਅੱਜ ਡਾ ਮਨਮੋਹਨ ਸਿੰਘ ਆਡੀਟੋਰੀਅਮ ਦੇ ਬਾਹਰ ਸਰਕਾਰ ਦੇ ਖਿਲਾਫ ਇੱਕ ਰੈਲੀ ਕੀਤੀ ਗਈ, ਜਿਸ ਦਾ ਨਾਮ ਪੋਲ ਖੋਲ੍ਹ ਰੈਲੀ ਰੱਖਿਆ ਗਿਆ ਸੀ। ਜਿਨ੍ਹਾਂ ਨੇ ਮੰਗਾਂ ਨਾ ਮੰਨੇ ਜਾਣ ਤੇ ਵਿਰੋਧ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਖਾਲੀ ਪਈਆਂ ਖੇਤੀਬਾੜੀ ਮਾਸਟਰਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇ। ਜਿਸਨੂੰ ਲੈ ਕੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਾਦਾ ਵੀ ਕੀਤਾ ਗਿਆ ਸੀ। ਉਹਨਾਂ ਨੇ ਸਪਸ਼ਟ ਕੀਤਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਇੱਕ ਨਵੰਬਰ ਨੂੰ ਹੋਣ ਵਾਲੀ ਮਹਾ ਬਹਿਸ ਦਾ ਵਿਰੋਧ ਕੀਤਾ ਜਾਵੇਗਾ।