ਅੰਮ੍ਰਿਤਸਰ : ਬੀਤੇ ਸਮੇਂ ਵਿੱਚ ‘ਆਪ’ ਆਗੂ ਸੰਜੇ ਸਿੰਘ ਖਿਲਾਫ ਮਾਣਹਾਨੀ ਦੇ ਮਾਮਲੇ ‘ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ। ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ। ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ। ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਤੇ ਲਿਆਂਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾ ਲੇ ਗਏ ਹਨ। ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ।
ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਜਿਸ ਵਿਅਕਤੀ ਨੇ ਗਲਤੀ ਕੀਤੀ ਹੈ ਉਸਨੂੰ ਉਸ ਦੀ ਸਜ਼ਾ ਮਿਲਣੀ ਚਾਹੀਦੀ ਹੈ। ਪਰ ਪੂਰੀ ਕੌਮ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ। ਉਹਨਾਂ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਵੱਡੀ ਗਿਣਤੀ ਚ ਐਨਆਰਆਈ ਲੋਕ ਪੰਜਾਬ ਆਉਂਦੇ ਹਨ ਅਗਰ ਉਹਨਾਂ ਨੂੰ ਵੀਜ਼ੇ ਨਹੀਂ ਮਿਲੇਗੇ ਤਾਂ ਕੈਨੇਡਾ ਨੂੰ ਵੀ ਆਰਥਿਕ ਤੌਰ ਤੇ ਵੱਡਾ ਘਾਟਾ ਸਹਿਣਾ ਪੈ ਸਕਦਾ ਹੈ। ਪਿਛਲੇ ਦਿਨੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸੈਸ਼ਨ ਪੂਰੀ ਤਰੀਕੇ ਗੈਰ ਕਾਨੂੰਨੀ ਸੀ। ਇਸ ਸੈਸ਼ਨ ਦੇ ਜਿੰਨਾ ਵੀ ਪੈਸਾ ਖਰਚ ਹੋਇਆ ਹੈ ਉਸ ਦੀ ਰਿਕਵਰੀ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਹੋਣੀ ਚਾਹੀਦੀ ਹੈ।