ਭਿੱਖੀਵਿੰਡ : ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਦੀ ਯਾਦ ਵਿੱਚ ਇੱਕ ਵਿਸ਼ੇਸ਼ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਜਨਮ ਅਸਥਾਨ ਇਤਿਹਾਸਿਕ ਨਗਰ ਪਹੂਵਿੰਡ, ਭਿੱਖੀਵਿੰਡ ਵਿਖੇ ਲਗਾਇਆ ਗਿਆ। ਜੋ ਕਿ ਸਦ-ਭਾਵਨਾ ਦਿਵਸ ਨੂੰ ਸਮਰਪਿਤ ਸੀ। ਇਹ ਸਮਾਗਮ ਸਾਬਕਾ ਵਿਧਾਇਕ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਸਮਾਗਮ ਦਾ ਉਦੇਸ਼ ਖ਼ੂਨਦਾਨ ਦੇ ਨੇਕ ਕਾਰਜ਼ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅੱਜ ਲੋਕ ਪ੍ਰਕਾਸ਼ ਸਿੰਘ ਬਾਦਲ ਵਰਗੀ ਸਖਸ਼ੀਅਤਾਂ ਨੂੰ ਯਾਦ ਕਰਦੇ ਹਨ ਜੋ ਕਿ ਲੋਕਾਂ ਦੇ ਮਨਾਂ ਵਿਚ ਵੱਸੇ ਹੋਏ ਹਨ।