ਕੋਟਕਪੂਰਾ: ਸਮਾਜ ਦੇ ਨਿਰਮਾਤਾ ਅਧਿਆਪਕ ਦਿਵਸ ਨੂੰ ਸਮਰਪਿਤ ਸਥਾਨਕ ਸੁੱਖ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੈਂਟਰ ‘ਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦੌਰਾਨ 31 ਯੂਨਿਟ ਖੂਨ ਇਕੱਤਰ ਹੋਇਆ। ਸੈਂਟਰ ਦੇ ਐੱਮ.ਡੀ. ਸੁਖਚੈਨ ਸਿੰਘ ਬਰਾੜ ਨੇ ਦੱਸਿਆ ਕਿ ਪੀਬੀਜੀ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲਾਏ ਗਏ ਉਕਤ ਖੂਨਦਾਨ ਕੈਂਪ ਵਿੱਚ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਨੇ ਬਤੌਰ ਮੁੱਖ ਮਹਿਮਾਨ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਕੋਟਕਪੂਰਾ ਨੇ ਵੀ ਖੂਨਦਾਨੀ ਸੱਜਣਾ ਨੂੰ ਸਨਮਾਨਿਤ ਕਰਦਿਆਂ ਸੁੱਖ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੈਂਟਰ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।
