Himachalਪੰਜਾਬ : ਭੇਦਭਰੇ ਹਾਲਾਤਾਂ ਵਿੱਚ ਮਿਲੀ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ...

ਪੰਜਾਬ : ਭੇਦਭਰੇ ਹਾਲਾਤਾਂ ਵਿੱਚ ਮਿਲੀ ਵਿਅਕਤੀ ਦੀ ਲਾਸ਼, ਪੁਲਿਸ ਕਰ ਰਹੀ ਜਾਂਚ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਅੰਮ੍ਰਿਤਸਰ ਜਲੰਧਰ ਬਾਈਪਾਸ ਅਰਮਾਨ ਪੈਲੇਸ ਨਜ਼ਦੀਕ ਨਿਰਮਾਣ ਅਧੀਨ ਇਮਾਰਤ ਵਿੱਚੋਂ ਇੱਕ 35 ਸਾਲਾਂ ਸ਼ਾਦੀਸੁਦਾ ਵਿਅਕਤੀ ਦੀ ਭੇਦਭਰੇ ਹਲਾਤ ‘ਚ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਵਲ ਲਾਈਨ ਦੇ ਐਸਐਚਓ ਕੁਲਵੰਤ ਸਿੰਘ ਵੀ ਮੌਕੇ ਤੇ ਪਹੁੰਚ ਗਏ। ਮ੍ਰਿਤਕ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਉਰਫ ਵੀਰੂ (35) ਪੁੱਤਰ ਸੰਪੂਰਨ ਸਿੰਘ ਵਾਸੀ ਮੜ੍ਹੀਆਂਵਾਲ ਬਟਾਲਾ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮ੍ਰਿਤਕ ਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਰਿਸ਼ਤੇ ਵਿੱਚ ਲੱਗਦੇ ਭਰਾ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਮਨਦੀਪ ਸਿੰਘ ਉਸਦੇ ਮਾਮੇ ਦਾ ਬੇਟਾ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਵੀਰੂ ਬੁਧਵਾਰ ਦੀ ਦੁਪਹਿਰ ਕਰੀਬ ਡੇਢ ਵਜੇ ਘਰੋਂ ਇਕ ਨੌਜਵਾਨ ਦੇ ਨਾਲ ਗਿਆ ਸੀ ਅਤੇ ਦੇਰ ਰਾਤ ਘਰ ਵਾਪਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਉਹ ਸਾਰਾ ਪਰਿਵਾਰ ਮਿ੍ਤਕ ਵੀਰੂ ਨੂੰ ਨਾਲ ਲੈ ਜਾਣ ਵਾਲੇ ਨੌਜਵਾਨ ਦੇ ਘਰ ਗਏ। ਜਗਤਾਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਤੋਂ ਮਨਦੀਪ ਸਿੰਘ ਵੀਰੂ ਬਾਰੇ ਪੁੱਛਿਆ ਪਰ ਉਸ ਨੇ ਕੋਈ ਸਪੱਸ਼ਟ ਜਵਾਬ ਨਾ ਦਿੱਤਾ। 

ਉਨ੍ਹਾਂ ਅੱਗੇ ਦਸਿਆ ਕਿ ਵੀਰਵਾਰ ਦੀ ਸ਼ਾਮ ਨੂੰ ਉਨ੍ਹਾਂ ਦੁਬਾਰਾ ਉਕਤ ਨੌਜਵਾਨ ਨੂੰ ਪੁੱਛਿਆ ਤਾਂ ਉਹ ਇਸ ਨਿਰਮਾਣ ਅਧੀਨ ਇਮਾਰਤ ਵੱਲ ਲੈ ਆਇਆ । ਉਨ੍ਹਾਂ ਦੱਸਿਆ ਕਿ ਜਦ ਇੱਥੇ ਆਏ ਤਾਂ ਉਨ੍ਹਾਂ ਨੇ ਮਨਦੀਪ ਵੀਰੂ ਦੀ ਸਕੂਟਰੀ ਇਥੇ ਪਾਈ ਅਤੇ ਉਨ੍ਹਾਂ ਨੇ ਜਦ ਅੰਦਰ ਜਾ ਕੇ ਦੇਖਿਆ ਤਾਂ ਮਨਦੀਪ ਸਿੰਘ ਮਿਰਤਕ ਹਾਲਤ ‘ਚ ਪਿਆ ਹੋਇਆ ਸੀ। ਜਿਸ ਤੇ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਗਤਾਰ ਸਿੰਘ  ਨੇ ਇਹ ਕਥਿਤ ਦੋਸ਼ ਲਗਾਇਆ ਹੈ ਕਿ ਮਨਦੀਪ ਵੀਰੂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਤਿਆਰੇ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇੱਕ ਬੇਟਾ ਛੱਡ ਗਿਆ ਹੈ। 

ਮੌਕੇ ਤੇ ਪੁੱਜੇ ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...