- Advertisement -
HomeHimachalਪੰਜਾਬ: ਲੜਕੇ ਨੂੰ ਬੰਨ੍ਹ ਕੇ ਕੀਤੀ ਕੁੱਟਮਾਰ, ਹੋਈ ਮੌਤ, ਦੇਖੋ ਵੀਡੀਓ 

ਪੰਜਾਬ: ਲੜਕੇ ਨੂੰ ਬੰਨ੍ਹ ਕੇ ਕੀਤੀ ਕੁੱਟਮਾਰ, ਹੋਈ ਮੌਤ, ਦੇਖੋ ਵੀਡੀਓ 

ਕੋਟਕਪੂਰਾ: ਫਰੀਦਕੋਟ ਦੇ ਨਜ਼ਦੀਕੀ ਪਿੰਡ ਔਲਖ ‘ਚ ਉਸ ਮੋਕੇ ਸਨਸਨੀ ਫੈਲ ਗਈ, ਜਦ ਘਰ ਆਏ ਇੱਕ ਲੜਕੇ ਨੂੰ ਸ਼ਰੇਆਮ ਬੰਨ ਕੇ ਉਸਦੀ ਕੁੱਟਮਾਰ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਬਿਕ ਪਿੰਡ ਔਲਖ ਦੇ ਗੁਰਇਕਬਾਲ ਸਿੰਘ ਨਾਮਕ 28 ਸਾਲ ਦੇ ਲੜਕੇ ਨੇ ਆਪਣੇ ਹੀ ਪਿੰਡ ਦੀ ਕੁੜੀ ਨਾਲ ਪਿਆਰ ਕਰਕੇ ਵਿਆਹ ਕਰਵਾ ਲਿਆ। ਲੜਕੇ ਨੇ ਕਰੀਬ 4 ਮਹੀਨੇ ਪਹਿਲਾਂ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਪਰ ਥੋੜੇ ਦਿਨਾਂ ਬਾਅਦ ਉਹ ਵਾਪਿਸ ਪਿੰਡ ਆ ਗਏ ਸਨ। ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਇਸ ਲਈ ਉਹ ਲੜਕੀ ਨੂੰ ਵਾਪਿਸ ਆਪਣੇ ਘਰ ਲੈ ਗਏ।

ਪਰ ਬਾਅਦ ਚ ਵੀ ਲੜਕਾ-ਲੜਕੀ ਨੂੰ ਮਿਲਣ ਜਾਂਦਾ ਰਹਿੰਦਾ ਸੀ। ਚਸ਼ਮਦੀਦਾਂ ਮੁਤਬਿਕ ਕਲ ਰਾਤ ਵੀ ਲੜਕਾ-ਲੜਕੀ ਨੂੰ ਮਿਲਣ ਉਸ ਦੇ ਘਰ ਗਿਆ। ਜਿੱਥੇ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਰੱਸੀ ਨਾਲ ਬੰਨ੍ਹ ਲਿਆ ਅਤੇ ਬਹੁਤ ਜਿਆਦਾ ਕੁੱਟਮਾਰ ਕੀਤੀ ਗਈ। ਜਿਸ ਕਾਰਨ ਲੜਕੇ ਦੀ ਉਥੇ ਹੀ ਮੌਤ ਹੋ ਗਈ।ਫਿਲਹਾਲ ਪੁਲਿਸ ਵਲੋਂ ਲੜਕੇ ਦੀ ਲਾਸ਼ ਨੂੰ ਆਪਣੇ ਕਬਜ਼ੇ ਚ ਲੇੱਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਇਸ ਮੌਕੇ ਮੈਂਬਰ ਪੰਚਾਇਤ ਮਹਿਲਾ ਨੇ ਦੱਸਿਆ ਕਿ ਰਾਤ ਉਸ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਸੁਚਨਾਂ ਦਿੱਤੀ ਸੀ ਕਿ ਲੜਕਾ ਉਨ੍ਹਾਂ ਦੇ ਘਰ ਆ ਵੜਿਆ। ਜਿਸ ਨੂੰ ਉਨ੍ਹਾਂ ਨੇ ਬੰਨ ਲਿਆ ਅਤੇ ਕੁੱਟਮਾਰ ਵੀ ਕੀਤੀ। ਜਿਨ੍ਹਾਂ ਨੂੰ ਉਸਨੇ ਉਸਦੇ ਘਰ ਛੱਡ ਆਉਣ ਲਈ ਕਿਹਾ। ਪਰ ਕਰੀਬ ਚਾਰ ਵਜੇ ਦੋਬਾਰਾਂ ਫੋਨ ਕਰਕੇ ਦੱਸਿਆ ਕਿ ਲੜਕੇ ਦੀ ਮੌਤ ਹੋ ਗਈ। ਜਿਸ ਦੀ ਸੁਚਨਾਂ ਪੁਲਿਸ ਨੂੰ ਦਿੱਤੀ ਗਈ। ਉਨ੍ਹਾਂ ਦਸਿਆ ਕਿ ਲੜਕੇ ਲੜਕੀ ਦੇ ਸਬੰਧਾਂ ਤੋਂ ਲੜਕੀ ਪਰਿਵਾਰ ਖੁਸ਼ ਨਹੀਂ ਸੀ।

ਜਿਸ ਕਾਰਨ ਉਨ੍ਹਾਂ ਵੱਲੋਂ ਲੜਕੇ ਦੀ ਕੁੱਟਮਾਰ ਕੀਤੀ। ਜਿਨ੍ਹਾਂ ਇਲਜ਼ਾਮ ਲਾਏ ਕੇ ਲੜਕਾ ਰਾਤ ਨੂੰ ਕੰਧ ਟੱਪ ਕੇ ਉਨ੍ਹਾਂ ਦੇ ਘਰ ਵੜਿਆ ਸੀ। ਇਸ ਮੌਕੇ ਲੜਕੇ ਦੀ ਮਾਤਾ ਜੀਤ ਕੌਰ ਨੇ ਦੱਸਿਆ ਕਿ ਲੜਕੀ ਲੜਕੇ ਨੇ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਕਾਰਨ ਲੜਕੀ ਵਾਲੇ ਖੁਸ਼ ਨਹੀਂ ਸਨ ਅਤੇ ਕਲ ਰਾਤ ਉਹ ਲੜਕੀ ਕੋਲੋ ਆਪਣਾ ਮੋਬਾਇਲ ਲੈਣ ਗਿਆ ਸੀ। ਪਰ ਲੜਕੀ ਵਾਲਿਆਂ ਨੇ ਉਸ ਨੂੰ ਉਥੇ ਜਾਨੋ ਮਾਰ ਦਿੱਤਾ। ਉਨ੍ਹਾਂ ਇਨਸਾਫ ਦੀ ਮੰਗ ਕਰਦੇ ਅਰੋਪਿਆ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿਹਾ ਕਿ ਲੜਕੀ ਲੜਕੇ ਵੱਲੋਂ ਪ੍ਰੇਮ ਵਿਆਹ ਕਰਵਾਇਆ ਸੀ। ਜੋ ਲੜਕੀ ਵਾਲਿਆ ਨੂੰ ਮਨਜ਼ੂਰ ਨਹੀਂ ਹੋਈ। ਜਿਸ ਕਰਕੇ ਹੋ ਸਕਦਾ ਕਿ ਰੰਜਿਸ਼ਨ ਲੜਕੇ ਦਾ ਕ਼ਤਲ ਕੀਤਾ ਹੋਵੇ ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਵੇਗੀ। ਫਿਲਹਾਲ ਦੋਨਾਂ ਧਿਰਾਂ ਦੇ ਬਿਆਨ ਲਿਖੇ ਜ਼ਾ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page