Punjab Govt AD
HomeHimachalBaddiਪੰਜਾਬ: ਮਾਮੂਲੀ ਤਕਰਾਰ ਨੂੰ ਲੈ ਕੇ ਕੀਤਾ ਭਰਾ ਨੇ ਭਰਾ ਦਾ ਕਤਲ,...

ਪੰਜਾਬ: ਮਾਮੂਲੀ ਤਕਰਾਰ ਨੂੰ ਲੈ ਕੇ ਕੀਤਾ ਭਰਾ ਨੇ ਭਰਾ ਦਾ ਕਤਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਤਰਤਤਾਰਨ। ਜ਼ਿਲਾ ਤਰਨਤਾਰਨ ਪਿੰਡ ਮਹਿਦੀਪੁਰ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਨੌਜਵਾਨ ਦਾ ਕਤਲ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹੀਦੀਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਨੇ ਝੋਨਾ ਵੱਢ ਕੇ ਬਚੇ ਬੁਟਿਆਂ ਨੂੰ ਪਾਣੀ ਲਗਾਇਆ ਸੀ ਕਿ ਉਸਦੇ ਚਚੇਰੇ ਭਰਾ ਪ੍ਰਭਜੀਤ ਸਿੰਘ ਵੱਲੋਂ ਉਸਦੀ ਜਮੀਨ ਵਿੱਚ ਪਾਣੀ ਪਾਉਣ ਨੂੰ ਲੈ ਤੇਜ ਧਾਰ ਹਥਿਆਰਾਂ ਨਾਲ ਰਸ਼ਪਾਲ ਸਿੰਘ ਉੱਪਰ ਹਮਲਾ ਕਰ ਦਿੱਤਾ। 

ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਭਿੱਖੀਵਿੰਡ ਹਸਪਤਾਲ ਵਿਖੇ ਲਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਕਤ ਨੌਜਵਾਨ ਨੂੰ ਮ੍ਰਿਤ ਕਰਾਰ ਕਰ ਦਿੱਤਾ। ਇਸ ਮਾਮਲੇ ਸੰਬੰਧੀ ਥਾਣਾ ਖੇਮਕਰਨ ਦੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -