ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਹਜੂਰ ਸਾਹਿਬ ਨਦੇੜ ਲਈ ਟ੍ਰੇਨ 1 :25 pm ਮਿੰਟ ਤੇ ਰਵਾਨਾ ਹੋਈ। ਜਿਸ ਵਿੱਚ 300 ਦੇ ਕਰੀਬ ਯਾਤਰੀਆਂ ਨੇ ਸਫਰ ਕੀਤਾ। ਇਸ ਟਰੇਨ ਨੂੰ ਰਵਾਨਾ ਪੰਜਾਬ ਦੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਕੁਲਦੀਪ ਸਿੰਘ ਧਾਲੀਵਾਲ ਤੇ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ। ਇਸ ਦੌਰਾਨ ਯਾਤਰੀਆਂ ਦੇ ਮਨਾਂ ਵਿੱਚ ਖੁਸ਼ੀ ਦੀ ਲਹਿਰ ਸੀ, ਤੇ ਟ੍ਰੇਨ ਸ਼ੁਰੂ ਹੁੰਦਿਆਂ ਸਾਰ ਹੀ ਬੋਲੇ ਸੋ ਨਿਹਾਲ ਦੇ ਜੈਕਾਰੇ ਸੁਣਨ ਨੂੰ ਮਿਲੇ। ਦੂਜੇ ਪਾਸੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਤਰਜ ਦੇ ਉੱਪਰ ਪੰਜਾਬ ਵਿੱਚ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਅੱਜ ਦੇ ਕਰੀਬ ਯਾਤਰੀ ਸਫ਼ਰ ਕਰ ਰਹੇ ਹਨ।
ਉਹਨਾਂ ਕਿਹਾ ਕਿ 300 ਦੇ ਕਰੀਬ ਯਾਤਰੀ ਰਵਾਨਾ ਹੋਏ ਹਨ। ਬਾਕੀ ਜਲੰਧਰ ਲੁਧਿਆਣਾ ਅਤੇ ਧੂਰੀ ਤੋਂ ਵੀ ਯਾਤਰੀ ਇਸ ਟਰੇਨ ਦੇ ਵਿੱਚ ਜਾਣਗੇ। ਉਹਨਾਂ ਦੱਸਿਆ ਕਿ ਇਸ ਟਰੇਨ ਤੋਂ ਇਲਾਵਾ ਹੋਰ ਬੱਸਾਂ ਵੀ ਚਲਾਈਆਂ ਗਈਆਂ ਹਨ ਅਤੇ ਜੋ ਵੀ ਯਾਤਰੀ ਸਫਰ ਕਰਨਗੇ ਉਹਨਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ ਅਤੇ ਉਹਨਾਂ ਦੇ ਰਹਿਣ ਲਈ 3 ਸਟਾਰ ਹੋਟਲ ਦੇ ਕਮਰੇ ਵੀ ਬੁੱਕ ਕਰਵਾਏ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਗੁਰੂਧਾਮਾਂ ਤੱਕ ਜਾਣ ਲਈ ਬੱਸਾਂ ਵੀ ਮੁਹਈਆ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਜੋ ਅੱਜ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਟ੍ਰੇਨ ਸ਼ੁਰੂ ਕੀਤੀ ਗਈ ਹੈ। ਇਸ ਟਰੇਨ ਚ ਯਾਤਰਾ ਕਰਨ ਲਈ ਯਾਤਰੀ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਭੰਗੜੇ ਪਾ ਕੇ ਇਸ ਯਾਤਰਾ ਦੀ ਸ਼ੁਰੂਆਤ ਕੀਤੀ।