Girl in a jacket
HomeHimachalਪੰਜਾਬ : ਦਹਿਸ਼ਤ ਦਾ ਮਾਹੌਲ ਬਣਾਉਣ ਦੇ ਮਾਮਲੇ ਵਿੱਚ 12 ਗੁੰਡਿਆਂ ਤੇ...

ਪੰਜਾਬ : ਦਹਿਸ਼ਤ ਦਾ ਮਾਹੌਲ ਬਣਾਉਣ ਦੇ ਮਾਮਲੇ ਵਿੱਚ 12 ਗੁੰਡਿਆਂ ਤੇ ਕੀਤਾ ਮਾਮਲਾ ਦਰਜ, 7 ਗਿ੍ਰਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪਠਾਨਕੋਟ/ਅਨਮੋਲ : ਪਠਾਨਕੋਟ ਦੇ ਸੁਜਾਨਪੁਰ ‘ਚ ਕੁਝ ਲੋਕਾਂ ਵੱਲੋਂ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਤਲਵਾਰਾਂ ਤੇ ਇੱਟਾਂ ਨਾਲ ਸ਼ਰੇਆਮ ਗੱਡੀ ਦੀ ਭੰਨਤੋੜ ਕਰ ਰਹੇ ਹਨ । ਮਿਲੀ ਜਾਣਕਾਰੀ ਅਨੁਸਾਾਰ ਮਾਮਲਾ ਦੋ ਗੁੱਟਾਂ ‘ਚ ਹੋਈ ਲੜਾਈ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਸੁਜਾਨਪੁਰ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦੋਵਾਂ ਪਾਸਿਆਂ ਤੋਂ ਦਹਿਸ਼ਤ ਦਾ ਮਾਹੌਲ ਬਣਾਉਣ ਦਾ ਮਾਮਲਾ ਕੀਤਾ ਦਰਜ, 12 ਗੁੰਡਿਆਂ ਖਿਲਾਫ ਮਾਮਲਾ ਦਰਜ ਕਰਕੇ 7 ਦੋਸ਼ੀਆਂ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। 

ਪਠਾਨਕੋਟ ਦੇ ਸੁਜਾਨਪੁਰ ਵਿੱਚ ਦੋ ਧੜਿਆਂ ਵਿੱਚ ਹੋਈ ਲੜਾਈ ਦੌਰਾਨ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ, ਗੁੰਡਿਆਂ ਵੱਲੋਂ ਸ਼ਰੇਆਮ ਤਲਵਾਰਾਂ, ਲਾਠੀਆਂ, ਇੱਟਾਂ-ਪੱਥਰਾਂ ਦੀ ਵਰਤੋਂ ਕੀਤੀ ਗਈ, ਹਮਲਾ ਕੀਤਾ ਗਿਆ। ਅਤੇ ਗੱਡੀ ਦੀ ਭੰਨਤੋੜ ਕੀਤੀ ਗਈ। ਗੱਡੀ ਦੀ ਭੰਨਤੋੜ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲਗਾਤਾਰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਧਿਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦਾ ਮਾਮਲਾ ਦਰਜ ਕਰਕੇ 12 ਵਿਅਕਤੀਆਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪੁਲਿਸ ਦਾ ਕਹਿਣਾ ਹੈ ਕਿ ਸੁਜਾਨਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਕਾਰਵਾਈ ਕੀਤੀ ਜਾ ਰਹੀ ਹੈ। ਗੁੰਡਾ ਅਨਸਰਾਂ ਵੱਲੋਂ  ਮਚਾਇਆ ਦਹਿਸ਼ਤ ਦਾ ਮਾਹੌਲ ਨੂੰ ਦੇਖਦੇ ਹੋਏ ਦੋਵਾਂ ਧਿਰਾਂ ‘ਤੇ ਮਾਮਲਾ ਦਰਜ ਕਰਕੇ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -