ਸ੍ਰੀ ਕੀਰਤਪੁਰ ਸਾਹਿਬ/ਸੰਦੀਪ ਸ਼ਰਮਾ: ਅੱਠਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਪ੍ਰਕਾਸ਼ ਸਥਾਨ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚਲ ਰਹੇ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਜਿਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਸਾਹਿਬਾਨਾਂ ਨੇ ਕੀਰਤਨ ਰਾਹੀਂ ਆਇਆ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਪੂਰਨਤਾ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ।
