- Advertisement -
HomeHimachalBaddiਪੰਜਾਬ : ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਦੇਖੋ ਵੀਡਿਓ

ਪੰਜਾਬ : ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਲੱਖਾਂ ਸੀਸ ਰੋਜ਼ਾਨਾ ਝੁਕਦੇ ਹਨ। ਓਥੇ ਹੀ ਅੱਜ ਸਵੇਰ ਤੋਂ ਹੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੇ ਹਨ। ਜਿਸ ਦੇ ਚਲਦੇ ਹਿਮਾਚਲ ਤੋਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਉਹਨਾਂ ਦੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਹੈ।

ਉਹਨਾਂ ਕਿਹਾ ਕਿ ਜੋ ਹਿਮਾਚਲ ਦੇ ਵਿੱਚ ਤਬਾਹੀ ਹੋਈ ਹੈ। ਉਹਨਾਂ ਆਪਣੀ ਜ਼ਿੰਦਗੀ ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ ਅਤੇ ਹੁਣ ਸਰਕਾਰ ਉਸ ਤਬਾਹੀ ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦੱਸਿਆ ਕਿ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ 450 ਲੋਕਾਂ ਦੀ ਜਾਣਕਾਰੀ ਹੈ। ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕੀ ਜ਼ਿਆਦਾ ਨੁਕਸਾਨ ਡੈਮ ਦਾ ਪਾਣੀ ਖੋਲਣ ਕਰਕੇ ਹੋਇਆ। ਇਸ ਦੇ ਨਾਲ ਹੀ ਉਹਨਾਂ ਨੇ ਬੋਲਦੇ ਹੋਏ ਕਿਹਾ ਜਦੋਂ ਹੋਲੇ-ਮਹੋਲੇ ਦਾ ਤਿਉਹਾਰ ਤੇ ਬਹੁਤ ਸਾਰੇ ਸਿੱਖ ਨੌਜਵਾਨ ਆਪਣੇ ਧਰਮ ਝੰਡੇ ਲਗਾ ਕੇ ਹਿਮਾਚਲ ਆਉਂਦੇ ਹਨ ਤੇ ਪਿਛਲੀਆਂ ਸਰਕਾਰ ਵੱਲੋਂ ਬੇਸ਼ਕ ਉਨ੍ਹਾਂ ਨੂੰ ਰੋਕਿਆ ਜਾਂਦਾ ਰਿਹਾ ਹੋਵੇ।

ਲੇਕਿਨ ਇਸ ਵਾਰ ਅਸੀਂ ਹਦਾਇਤ ਕੀਤੀ ਹੈ ਕਿਸੇ ਨੂੰ ਵੀ ਰੋਕਿਆ ਨਹੀਂ ਜਾਏਗਾ। ਉਹਨਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਅਤੇ ਅਸੀਂ ਆਪਣੇ ਵੱਡੇ ਭਰਾ ਦੇ ਨਾਲ ਹਮੇਸ਼ਾ ਖੜੇ ਹਨ। ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੀ ਨਸ਼ਾ ਵੱਧਦਾ ਜਾ ਰਿਹਾ। ਜਿਸ ਨੂੰ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਨਸ਼ਾ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੇ ਵਿੱਚ ਉਹ ਆਪਣੀ ਗੱਲ ਜ਼ਰੂਰ ਰੱਖਣਗੇ। ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਿੱਚ ਉੱਤਰੀ ਖੇਤਰੀ ਪ੍ਰਤੀਸ਼ਤ ਦੀ ਬੈਠਕ ਰੱਖੀ ਗਈ ਹੈ ਜਿਸ ਦੀ ਪ੍ਰਧਾਨਗੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਪ੍ਰਤੀਨਿਧੀ ਅਤੇ ਗਵਰਨਰ ਸ਼ਾਮਲ ਹੋਣਗੇ ਜਿਸਦੇ ਚਲਦੇ ਸੁਖਵਿੰਦਰ ਸਿੰਘ ਸੁੱਖੂ ਵੀ ਅੱਜ ਅੰਮ੍ਰਿਤਸਰ ਪੂਹਚੇ ਹਨ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page