Punjab Govt AD
HomeHimachalਪੰਜਾਬ : ਕੇਂਦਰੀ ਜੇਲ੍ਹ ਵਿੱਚ ਦੋ ਹਵਾਲਾਤੀਆ ਵਿਚਕਾਰ ਹੋਈ ਝੜਪ, ਦੇਖੋ ਵੀਡਿਓ 

ਪੰਜਾਬ : ਕੇਂਦਰੀ ਜੇਲ੍ਹ ਵਿੱਚ ਦੋ ਹਵਾਲਾਤੀਆ ਵਿਚਕਾਰ ਹੋਈ ਝੜਪ, ਦੇਖੋ ਵੀਡਿਓ 

WhatsApp Group Join Now
WhatsApp Channel Join Now

ਜਖਮੀਆਂ ਨੂੰ ਇਲਾਜ ਲਈ ਲਿਆਂਦਾ ਗਿਆ ਸਿਵਲ ਹਸਪਤਾਲ 

ਫਿਰੋਜ਼ਪੁਰ: ਜ਼ਿਲਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਕਿਸੇ ਨਾ ਕਿਸੇ ਕਾਰਨਾਮੇ ਨੂੰ ਲੈਕੇ ਲਗਾਤਾਰ ਸੁਰਖੀਆਂ ਵਿੱਚ ਰਹਿੰਦੀ ਹੈ।ਕਈ ਵਾਰ ਇਸ ਜੇਲ੍ਹ ਅੰਦਰੋਂ ਨਸ਼ੀਲਾ ਪਦਾਰਥ ਅਤੇ ਮੋਬਾਈਲ ਫੋਨ ਮਿਲਣ ਦੇ ਨਾਲ ਨਾਲ ਝੜਪਾਂ ਹੋਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜੇ ਮਾਮਲੇ ਦੀ ਗੱਲ ਕਰੀਏ ਤਾਂ ਇੱਕ ਵਾਰ ਫਿਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਦੋ ਕੈਦੀ ਜਖਮੀ ਹੋਏ ਹਨ।

ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ 2 ਕੈਦੀਆਂ ਵਿਚਕਾਰ ਝੜਪ ਹੋ ਗਈ ਅਤੇ ਇਸ ਝੜਪ ਦੇ ਦੌਰਾਨ ਦੋ ਕੈਦੀ ਮਨਵਿੰਦਰ ਸਿੰਘ ਅਤੇ ਜਸਮੇਲ ਸਿੰਘ ਜਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਅਭਿਜੀਤ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਕੈਦੀ ਜਖਮੀ ਹਾਲਤ ਲਿਆਦੇ ਗਏ ਸਨ। ਜਿਨ੍ਹਾਂ ਦਾ ਇਲਾਜ ਕੀਤਾ ਗਿਆ ਹੈ। ਅਤੇ ਰਿਪੋਰਟ ਬਣਾ ਕੇ ਅੱਗੇ ਭੇਜ ਦਿੱਤੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -