Girl in a jacket
HomePunjabRupnagarਪੰਜਾਬ: ਕਲੈਰੀਕਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤਾ ਮਟਕਾ ਤੋੜ ਪ੍ਰਦਰਸ਼ਨ,...

ਪੰਜਾਬ: ਕਲੈਰੀਕਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤਾ ਮਟਕਾ ਤੋੜ ਪ੍ਰਦਰਸ਼ਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਜ਼ਿਲਾ ਪ੍ਰਸ਼ਾਸਨ ਦੇ ਕਲੈਰੀਕਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਬਟਾਲਾ ਐਸ ਡੀ ਐਮ ਦਫਤਰ ਤੋਂ ਗਾਂਧੀ ਚੌਂਕ ਤਕ ਕੱਢਿਆ ਰੋਸ ਮਾਰਚ ਤੇ ਕੀਤਾ ਮਟਕਾ ਤੋੜ ਪ੍ਰਦਰਸ਼ਨ। ਇਸ ਮੌਕੇ ਪ੍ਰਦਰਸ਼ਨਕਾਰੀ ਸਰਕਾਰੀ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਅਸੀਂ ਇਹਨਾਂ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਰਹੇ ਹਾਂ। ਪਰ ਸਰਕਾਰ ਨੇ ਅਜੇ ਤਕ ਲਾਗੂ ਨਹੀਂ ਕੀਤੀ। ਓਹਨਾਂ ਕਿਹਾ ਡੀ ਏ ਦੀ ਕਿਸਤ ਲਾਗੂ ਕਰਨ ਦੀ ਗੱਲ ਕਹੀ, ਪਰ ਅਜੇ ਤਕ ਲਾਗੂ ਨਹੀਂ ਕੀਤੀ।

ਕੇਂਦਰ ਸਰਕਾਰ 42 ਫੀਸਦੀ ਡੀਏ ਦੇ ਰਹੀ ਹੈ। ਲੇਕਿਨ ਪੰਜਾਬ ਸਰਕਾਰ ਸਾਨੂੰ 34 ਫੀਸਦੀ ਡੀਏ ਦੇ ਰਹੀ ਹੈ। ਸਾਡੇ ਜਿਹੜੇ ਕੱਚੇ ਸਾਥੀ ਕਰਮਚਾਰੀ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ ਉਹਨਾਂ ਨੂੰ ਪੱਕਿਆ ਕਰਨਾ ਚਾਹੀਦਾ ਹੈ। ਇਹਨਾਂ ਮੰਗਾਂ ਨੂੰ ਲੈਕੇ ਹੀ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਅਗਰ ਅੱਜ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਵਿੱਚ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -