Advertisements
Ad 6
Advertisements
Ad 8
Advertisements
Ad 7

ਪੰਜਾਬ : ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ ਪੰਜਾਬ : ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : 2024 ਦੀਆਂ ਚੋਣਾਂ ਨੂੰ ਹਜੇ ਕੁਝ ਸਮਾਂ ਬਚਿਆ ਹੋਇਆ ਹੈ ਲੇਕਿਨ ਹੁਣ ਇਤੋਂ ਹੀ ਸਿਆਸਤ ਪੂਰੀ ਤਰਹਾਂ ਨਾਲ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਅੱਜ ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਉਹਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉੱਪਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ 2024 ਦੀ ਹਾਰ ਨੂੰ ਦੇਖਦੇ ਹੋਏ ਉਹਨਾਂ ਦੇ ਮਹਿਬੂਬ ਨੇਤਾ ਰਾਹੁਲ ਗਾਂਧੀ ਉੱਤੇ ਟਿੱਪਣੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਦਾ ਜਵਾਬ ਲੋਕ 2024 ਦੇ ਵਿੱਚ ਜਰੂਰ ਦੇਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰ ਸੱਤਾ ਚੋਂ ਬਾਹਰ ਕੱਢ ਕੇ ਹੀ ਉਹ ਸਾਹ ਲੈਣਗੇ।

ਅਸ਼ਵਨੀ ਪੱਪੂ ਦਾ ਕਹਿਣਾ ਹੈ ਕਿ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਪੂਰੇ ਦੇਸ਼ ਵਿੱਚ ਆਪਣਾ ਦਬਦਬਾ ਕਾਇਮ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਜਿਸ ਕਰਕੇ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਨਾਲ ਬੁਖਲਾਹਟ ਵਿੱਚ ਨਜ਼ਰ ਆ ਰਹੀ ਹੈ। ਉਹਨਾਂ ਵੱਲੋਂ ਹੁਣ ਉਹਨਾਂ ਦੀਆਂ ਤਸਵੀਰਾਂ ਦੇ ਨਾਲ ਇਸ ਤਰਾਂ ਦੀ ਛੇੜਛਾੜ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸੇ ਦੇ ਰੋਸ਼ ਦੇ ਚਲਦਿਆਂ ਅੱਜ ਉਹਨਾਂ ਵੱਲੋਂ ਭੰਡਾਰੀ ਪੁੱਲ ਦੇ ਉੱਤੇ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕਿਆ ਗਿਆ ਹੈ। ਅਤੇ ਜੇਕਰ ਭਾਰਤੀ ਜਨਤਾ ਪਾਰਟੀ ਇਸ ਤੋਂ ਬਾਜ ਨਾ ਆਈ ਤਾਂ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾ ਸਕਦੇ ਹਨ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page