ਲੁਧਿਆਣਾ : ਨਗਰ ਨਿਗਮ ਜੋਡੀ ਦੇ ਬਾਹਰ ਨਗਰ ਨਿਗਮ ਜੋਨ ਵਿੱਚ ਹੋਏ ਘਪਲੇ ਨੂੰ ਲੈ ਕੇ ਕਾਂਗਰਸ ਐਸਸੀ ਡਿਪਾਰਟਮੈਂਟ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਉਣ ਦੇ ਹੋਏ ਕਿਹਾ ਕਿ ਨਗਰ ਨਿਗਮ ਲੁਧਿਆਣਾ ਅਤੇ ਹੋਰਾਂ ਜੋਨਾਂ ਵਿੱਚ ਹੋਏ ਘਪਲੇ ਵਿੱਚ ਸਿਰਫ ਦਲਿਤਾਂ ਨੂੰ ਟਾਰਗੇਟ ਕੀਤਾ ਗਿਆ ਹੈ।
ਜਦਕਿ ਇਸ ਵਿੱਚ ਉੱਪਰਲੇ ਅਫ਼ਸਰ ਵੀ ਸ਼ਾਮਿਲ ਹਨ। ਜਿਨਾਂ ਨੂੰ ਜਾਂਚ ਦੇ ਦਾਇਰੇ ਵਿੱਚ ਲਿਆ ਗਿਆ ਹੈ ਅਤੇ ਨਾ ਹੀ ਉਹਨਾਂ ਖਿਲਾਫ ਕੋਈ ਕਾਰਵਾਈ ਕੀਤੀ ਗਈ ਹੈ। ਜਿਸ ਕਾਰਨ ਉਹਨਾਂ ਨੇ ਇਸ ਤੇ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਹੈ।