Girl in a jacket
HomeHimachalBaddiਪੰਜਾਬ : ਵਫਤ ਦੀ ਮੀਟਿੰਗ SGPC ਦਫਤਰ 'ਚ ਹੋਈ ਸ਼ੁਰੂ, ਦੇਖੋ...

ਪੰਜਾਬ : ਵਫਤ ਦੀ ਮੀਟਿੰਗ SGPC ਦਫਤਰ ‘ਚ ਹੋਈ ਸ਼ੁਰੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਆ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਅਤੇ ਬਲਜਿੰਦਰ ਸਿੰਘ ਹਮਦਰਦ ਨੂੰ ਸ਼ਾਮਿਲ ਕੀਤਾ ਗਿਆ ਸੀ। ਉੱਥੇ ਹੀ ਇਸ ਕਮੇਟੀ ਦੀ ਪਲੇਠੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋ ਚੁੱਕੀ ਹੈ। ਜਿਸ ਵਿੱਚ ਪੰਜੇ ਮੈਂਬਰ ਮੌਜੂਦ ਹਨ। ਉੱਥੇ ਹੀ ਇਸ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀ-ਕੀ ਕਦਮ ਚੁੱਕੇ ਜਾਣਗੇ। ਉੱਥੇ ਹੀ ਭਾਈ ਬਲਵੰਤ ਸਿੰਘ ਰਾਜੋਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੇ।

ਉੱਚ ਪੱਧਰੀ ਵਫਦ ਦੇ ਮੈਂਬਰਾਂ ਦੀ ਇਕੱਤਰਤਾ ਐਸਜੀਪੀਸੀ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਈ ਹੈ। ਇਸ ਮੀਟਿੰਗ ਦੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਪਹੁੰਚੇ ਹਨ। ਹਰਮੀਤ ਸਿੰਘ ਕਾਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਪੰਥ ਤੇ ਗੱਲ ਕਰਨ ਲਈ ਅੱਜ ਅਸੀਂ ਐਸਜੀਪੀਸੀ ਦਫਤਰ ਵਿੱਚ ਪਹੁੰਚੇ ਹਾਂ। ਮੀਟਿੰਗ ਤੋਂ ਬਾਅਦ ਜੋ ਵੀ ਫੈਸਲਾ ਹੋਵੇਗਾ ਉਹ ਸਭ ਦੇ ਨਾਲ ਸਾਂਝਾ ਕੀਤਾ ਜਾਵੇਗਾ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਲਖੀ ਅੰਦਾਜ਼ ਦੇ ਵਿੱਚ ਕਿਹਾ ਕਿ ਸਿਰਫ ਪੰਥ ਦੀ ਗੱਲ ਕਰਨ ਵਾਲਾ ਮੀਡੀਆ ਹੀ ਐਸਜੀਪੀਸੀ ਦਫਤਰ ਰੁਕੇ ਅਤੇ ਅੱਜ ਦੀ ਇਸ ਮੀਟਿੰਗ ਨੂੰ ਕੰਟਰੋਵਰਸੀ ਬਣਾਉਣ ਦੇ ਲਈ ਕੋਈ ਵੀ ਮੀਡੀਆ ਇੱਥੇ ਨਾ ਰੁਕੇ।

ਜ਼ਿਕਰ ਜੋਗ ਹੈ ਕਿ ਪਿਛਲੇ ਦਿਨੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਸੀ ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਵਾਉਣ ਦੇ ਲਈ ਪੰਜ ਮੈਂਬਰੀ ਵਫਦ ਤਿਆਰ ਕੀਤਾ ਗਿਆ ਸੀ। ਜੋ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗਾ। ਜਿਸ ਦੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਮਲਦੀਪ ਕੌਰ ਰਾਜੋਆਣਾ ਅਤੇ ਬਰਜਿੰਦਰ ਸਿੰਘ ਹਮਦਰਦ ਅਤੇ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਨੂੰ ਨਿਯੁਕਤ ਕੀਤਾ ਗਿਆ ਸੀ। ਜਿਨਾਂ ਨੇ ਕਿ ਅੱਜ ਮੀਟਿੰਗ ਕੀਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -