ਅੰਮ੍ਰਿਤਸਰ : ਪੰਜਾਬ ਚ ਕਿਸਾਨਾਂ ਵਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਯੁੰਕਤ ਕਿਸਾਨ ਮੋਰਚਾ ਦੇ ਨਾਲ ਠੇਕੇ ’ਤੇ ਕੰਮ ਕਰਦੇ ਕੱਚੇ ਕਰਮਚਾਰੀ ਅਤੇ ਵਪਾਰੀ ਵਰਗ ਵੀ ਜੁੜ ਗਿਆ ਹੈ। ਜਿਸ ਨਾਲ ਕਿਸਾਨਾਂ ਦੀ ਤਾਕਤ ਦੁੱਗਣੀ ਹੋ ਗਈ ਹੈ। ਇਸ ਮੌਕੇ ਪੂਰੇ ਭਾਰਤ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਰਤ ਬੰਦ ਵਾਲੇ ਦਿਨ ਦੁਕਾਨਾ ਨਾ ਖੋਲ੍ਹੀਆਂ ਜਾਣ ਅਤੇ ਇਸ ਦੇ ਚਲਦੇ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਸੰਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਹਾਲ ਗੇਟ ਦੇ ਅੰਦਰ ਤੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਵੱਡਾ ਮਾਰਚ ਕੀਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ 16 ਫਰਵਰੀ ਵਾਲੇ ਦਿਨ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।
ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਮੰਨ ਦੀ ਕਾਲ ਦਿੱਤੀ ਗਈ ਹੈ ਜਿਸ ਦੇ ਚਲਦੇ ਅਸੀਂ ਪੂਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਪੂਰਾ ਪੰਜਾਬ ਬੰਦ ਕਰਕੇ ਕਿਸਾਨਾਂ ਦਾ ਸਮਰਥਨ ਜਰੂਰ ਕਰਨ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਦੇ ਵਿੱਚ ਬੈਠੀ ਮੋਦੀ ਸਰਕਾਰ ਸਾਰਾ ਕੁਝ ਹੀ ਪ੍ਰਾਈਵੇਟ ਅਦਾਰਿਆਂ ਨੂੰ ਦਈ ਜਾ ਰਹੀ ਹੈ ਜਿਸ ਦਾ ਕਿ ਅਸੀਂ ਵਿਰੋਧ ਕਰਦੇ ਹਾਂ ਅਤੇ ਜੋ ਰਹਿੰਦੀਆਂ ਮੰਗਾਂ ਨੇ ਉਹਨਾਂ ਨੂੰ ਲੈ ਕੇ ਅੱਜ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦਾ ਸਾਥ ਜਰੂਰ ਦੇਣ।