Girl in a jacket
HomeHimachalBaddiਪੰਜਾਬ : ​​​​​​​ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ, ਵੱਡੀ ਗਿਣਤੀ...

ਪੰਜਾਬ : ​​​​​​​ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ, ਵੱਡੀ ਗਿਣਤੀ ‘ਚ ਨਤਮਸਤਕ ਹੋਈਆਂ ਸੰਗਤਾਂ, ਦੇਖੋ ਵੀਡਿਓ

WhatsApp Group Join Now
WhatsApp Channel Join Now

 ਅੰਮ੍ਰਿਤਸਰ :  ਪੂਰੇ ਵਿੱਚ ਪੰਜਾਬ ਵਿੱਚ ਸੰਘਣੀ ਧੁੰਦ ਤੇ ਅੱਤ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੰਘਣੀ ਧੁੰਦ ਪੈ ਰਹੀ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ‘ਚ ਠੰਢ ਤੇ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੰਘਣੀ ਧੁੰਦ ਦੀ ਚਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਲਪਟੀ ਹੋਈ। ਇਸ ਦੌਰਾਨ ਅਦਭੁੱਤ ਦ੍ਰਿਸ਼ ਦੇਖਣ ਨੂੰ ਮਿਲਿਆ।

ਦੂਰ-ਦਰਾਡੇ ਤੋਂ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ ‘ਚ ਇਸ ਠੰਢ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਗੁਰੂਨਗਰੀ ਚ ਸੰਘਣੀ ਧੁੰਦ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਵਿੱਚ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਇਹ ਤਸਵੀਰਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਸਵੇਰੇ ਅੰਮ੍ਰਿਤ ਵੇਲੇ ਦੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -