ਫਿਰੋਜ਼ਪੁਰ : ਠੰਡਾ ਦਾ ਮੌਸਮ ਵਿੱਚ ਧੁੰਦ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਏ ਦਿਨ ਧੁੰਦ ਕਾਰਨ ਸੜਕ ਹਾਦਸਿਆਂ ਦਿਆਂ ਖਬਰਾਂ ਸੁਨਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੋਂ ਸਾਹਮਣੇ ਆਇਆ ਹੈ। ਇਥੇ ਸੰਘਣੀ ਧੁੰਦ ਦੇ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇਕ ਨੋਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਿਕ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਸੰਘਣੀ ਧੁੰਦ ਦੇ ਕਾਰਨ ਇਨੌਵਾ ਗੱਡੀ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਈ ਜਿਸ ਵਿੱਚ ਇਨੌਵਾ ਗੱਡੀ ਵਿੱਚ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮਿ੍ਤਕ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਇਨੋਵਾ ਵਿੱਚ ਸਵਾਰ ਗੰਗਾਨਗਰ ਤੋਂ ਸ੍ਰੀ ਅੰਮਿਤਸਰ ਸਾਹਿਬ ਏਅਰਪੋਰਟ ਆਪਣੇ ਭਾਣਜੇ ਨੂੰ ਛੱਡਣ ਜਾ ਰਹੇ ਸਨ।