ਮਿੱਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ ਦੀ ਕੀਤੀ ਮੰਗ
ਆਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਾਣ ਭੱਤੇ ‘ਤੇ ਕੰਮ ਕਰਦੇ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਉਪਰੋਕਤ ਵਾਅਦੇ ਨੂੰ ਯਾਦ ਕਰਵਾਉਣ ਅਤੇ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿੱਡ-ਡੇ-ਮੀਲ ਤਿਆਰ ਕਰਕੇ ਖਵਾਉਣ ਵਾਲੇ ਮੀਡ-ਡੇ-ਮੀਲ ਵਰਕਰਾਂ ਨੂੰ ਮਿੱਤ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ਼ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੰਗਾਂ ਪ੍ਰਤੀ ਨਾਅਰੇਬਾਜ਼ੀ ਕਰਦੇ ਹੋਏ ਸੂਬਾਈ ਰੈਲੀ ਕੀਤੀ। ਰੈਲੀ ਦੀ ਸਮੁੱਚੀ ਕਾਰਵਾਈ ਨੂੰ ਜਥੇਬੰਦੀ ਦੀ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਚਲਾਇਆ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਮਿੱਡ-ਡੇ ਮੀਲ ਵਰਕਰਜ਼ ਯੂਨੀਅਨ ਦੀਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦੇ ਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਪੰਜਾਬ ਸਰਕਾਰ ਨੇ ਮਿੱਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਲਈ ਕੋਈ ਵੀ ਯੋਗ ਕਾਰਵਾਈ ਨਹੀਂ ਕੀਤੀ । ਜਿਸ ਕਰਕੇ ਮਿੱਡ-ਡੇ-ਮੀਲ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਅਥਾਹ ਗੁੱਸਾ ਭਰਿਆ ਹੋਇਆ ਹੈ ਅਤੇ ਉਸੇ ਗੁੱਸੇ ਦਾ ਪ੍ਰਗਟਾਵਾ ਕਰਨ ਅਤੇ ਪੰਜਾਬ ਸਰਕਾਰ ਨੂੰ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਯਾਦ ਕਰਵਾਉਣ ਲਈ ਅਤੇ ਉਸਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਸਮੁੱਚੇ ਪੰਜਾਬ ਦੀਆਂ ਮਿੱਡ-ਡੇ-ਮੀਲ ਵਰਕਰਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾਈ ਰੈਲੀ ਵਿੱਚ ਆਈਆਂ ਹਨ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਈਆਂ ਹਨ। ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਸੰਬੰਧੀ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਸਮੇਂ ਸਮੇਂ ਤੇ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨੇ ਤੇ ਅਧਿਕਾਰੀਆਂ ਰਾਹੀਂ ਮੰਗ ਪੱਤਰ ਵੀ ਭੇਜੇ ਜਾਂਦੇ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਗ ਪੱਤਰਾਂ ਤੇ ਯੋਗ ਕਾਰਵਾਈ ਕਰਨ ਜਾਂ ਜਥੇਬੰਦੀ ਨਾਲ ਸਾਰਥਕ ਢੰਗ ਨਾਲ ਮੀਟਿੰਗ ਕਰਨ ਲਈ ਕੋਈ ਵੀ ਹੁੰਗਾਰਾ ਨਹੀਂ ਭਰਿਆ ਗਿਆ।
ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਨੂੰ ਤੁਰੰਤ ਰੈਗੂਲਰ ਕਰਵਾਉਣ, ਰੈਗੂਲਰ ਹੋਣ ਸਮੇਂ ਤੱਕ ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਮਿਹਨਤਾਨਾ ਲਾਗੂ ਕਰਵਾਉਣ,ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰਵਾਉਣ ਜਾਂ ਗੁਆਢੀ ਸੂਬੇ ਹਰਿਆਣਾ ਦੇ ਪੈਟਰਨ ਅਨੁਸਾਰ ਮਾਣ ਭੱਤਾ ਲਾਗੂ ਕਰਵਾਉਣ, ਪੰਜ ਲੱਖ ਰੁਪਏ ਦਾ ਹਰ ਵਰਕਰ ਦਾ ਮੁਫ਼ਤ ਬੀਮਾ ਕਰਨ, ਸਰਵਿਸ ਬੁੱਕਾ ਲਗਾਉਣ ਖਾਣਾ ਬਣਾਉਣ ਅਤੇ ਖਵਾਉਣ ਤੋਂ ਬਿਨਾਂ ਜਬਰੀ ਹੋਰ ਕੰਮ ਲੈਣੇ ਬੰਦ ਕਰਨ,ਹੋਰ ਸਰਕਾਰੀ ਇਸਤਰੀ ਮੁਲਾਜ਼ਮ ਵਾਂਗ ਵਰਕਰਾਂ ਨੂੰ ਛੁੱਟੀਆਂ ਦੇ ਵਰਕਰ ਦੇ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਦਾ ਪ੍ਰਬੰਧ ਕਰਵਾਉਣ ਆਦਿ ਮੰਗਾਂ ਨੂੰ ਮੰਨਵਾਉਣ ਅਤੇ ਲਾਗੂ ਕਰਵਾਉਣ ਲਈ ਅੱਜ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ ਸੂਬਾਈ ਸ਼ੈਲੀ ਦਾ ਮੁੱਖ ਅਜੰਡਾ ਹੈ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦੇ ਯੋਗ ਹੱਲ ਲਈ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਭਵਿੱਖ ਵਿੱਚ ਵੀ ਤੇਜ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਨਿੱਜੀ ਤੌਰ ‘ਤੇ ਪੰਜਾਬ ਸਰਕਾਰ ਦੀ ਹੋਵੇਗੀ।