Punjab Govt AD
HomeHimachalਪੰਜਾਬ : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ...

ਪੰਜਾਬ : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ

WhatsApp Group Join Now
WhatsApp Channel Join Now

ਫ਼ਿਰੋਜ਼ਪੁਰ :  ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਫਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਸਮੂਹ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਮੌਕੇ ‘ਤੇ ਢੁੱਕਵੇਂ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਐਸਡੀਐਮ ਜ਼ੀਰਾ ਸ੍ਰ. ਗਗਨਦੀਪ ਸਿੰਘ ਤੋਂ ਇਲਾਵਾ ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਏ। 

ਇਸ ਮੌਕੇ ਕੋਵਿਡ ਪ੍ਰਬੰਧਨ, ਐਮ.ਸੀ.ਐਚ., ਟੀਕਾਕਰਨ ਅਤੇ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ‘ਤੇ ਚਰਚਾ ਤੋਂ ਇਲਾਵਾ ਬਿਹਤਰ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਅਤੇ ਸਿਹਤ ਪ੍ਰਬੰਧਨ ਵਿੱਚ ਸੁਧਾਰਾਂ ਸਬੰਧੀ ਵਿਸ਼ੇਸ਼ ਤੌਰ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਸ਼ਵ ਸਿਹਤ ਸੰਸਥਾ ਦੇ ਐਸ.ਐਮ.ਓ. ਡਾ.ਮੇਘਾ ਪ੍ਰਕਾਸ਼ ਨੇ ਐਮ.ਆਰ. ਉਣਮੁਲਣ ਸਬੰਧੀ ਟੀਕਾਕਰਨ ਮੁਹਿੰਮ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਚਰਚਾ ਕੀਤੀ। 

ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਨੇ ਦੱਸਿਆ ਕਿ ਕੁਆਲਿਟੀ ਐਸ਼ੋਰੈਂਸ ਪ੍ਰੋਗਰਾਮ ਅਧੀਨ ਨਿਰਧਾਰਿਤ ਮਾਪਦੰਡਾਂ ਦੇ ਅਧਾਰ’ ਤੇ ਜ਼ਿਲ੍ਹੇ ਦੀਆਂ ਚਾਰ ਸਿਹਤ ਸੰਸਥਾਵਾਂ ਨੂੰ ਰਾਜ ਪੱਧਰੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਐਵਾਰਡ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਐਸ.ਡੀ. ਜ਼ੀਰਾ, ਅਰਬਣ ਪੀ.ਐਚ.ਸੀ. ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ, ਪੀ.ਐਚ.ਸੀ. ਨੂਰਪੁਰ ਸੇਠਾਂ ਅਤੇ ਹੈਲਥ ਐਂਡ ਵੈਲਨਸ ਸੈਂਟਰ ਸ਼ਹਿਜ਼ਾਦੀ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਸਮੁੱਚੇ ਹਾਊਸ ਵੱਲੋਂ ਵਧਾਈ ਦਿੱਤੀ ਗਈ। 

ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਜਿੰਦਰ ਮਨਚੰਦਾ, ਸਹਾਇਕ ਸਿਵਲ ਸਰਜਨ ਡਾ.ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਮੀਨਾਕਸ਼ੀ ਅਬਰੋਲ ਤੇ ਹੋਰਨਾਂ ਵਿਭਾਗਾਂ ਦੇ  ਅਧਿਕਾਰੀ ਵੀ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -