Girl in a jacket
HomeHimachalBaddiਪੰਜਾਬ : ਗੁਰੂਘਰ ਵੀ ਨਹੀਂ ਸੁਰੱਖਿਅਤ ! ਕਾਊਂਟਰ ਤੋਂ ਇਕ ਲੱਖ ਰੁਪਏ...

ਪੰਜਾਬ : ਗੁਰੂਘਰ ਵੀ ਨਹੀਂ ਸੁਰੱਖਿਅਤ ! ਕਾਊਂਟਰ ਤੋਂ ਇਕ ਲੱਖ ਰੁਪਏ ਹੋਏ ਚੋਰੀ

WhatsApp Group Join Now
WhatsApp Channel Join Now

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦੋਂਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ‘ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ‘ਤੇ 2 ਵਿਅਕਤੀ ਉਸ ਪਾਸ ਪਹੁੰਚੇ ਤੇ ਰਸੀਦ ਕਟਵਾਈ। ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ‘ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ।

ਇਹ ਘਟਨਾ ਸੰਬੰਧਿਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ। ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀਸੀਟੀਵੀ ਦੀ ਘੋਖ ਕਰਕੇ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿੱਚ ਲੱਗੇ ਹੋਏ ਹਨ। ਕਿਤੇ ਨਾ ਕਿਤੇ ਇਸ ਘਟਨਾ ਦੇ ਨਾਲ ਪ੍ਰਬੰਧਕਾਂ ‘ਤੇ ਵੀ ਸਵਾਲੀਆ ਚਿੰਨ੍ਹ ਲੱਗਦਾ ਹੈ। ਜੇਕਰ ਗੁਰੂ ਘਰ ਦੇ ਗੱਲੇ ਹੀ ਸੁਰੱਖਿਅਤ ਨਹੀਂ ਤਾਂ ਸੰਗਤ ਦਾ ਕੀਮਤੀ ਸਾਮਾਨ ਜੋ ਕਿ ਸੰਗਤਾਂ ਆਪਣੇ ਨਾਲ ਰੱਖਦੀਆਂ ਹਨ ਕਿਸ ਤਰ੍ਹਾਂ ਸੁਰੱਖਿਤ ਹੋਵੇਗਾ।

ਇਸ ਸਬੰਧ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਮੈਨੇਜਰ ਭਗਵੰਤ ਸਿੰਘ ਤੰਗੇੜਾ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ ‘ਚੋਂ ਇਕ ਲੱਖ ਰੁਪਿਆ ਚੋਰੀ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ। ਆਪਣੇ ਤੌਰ ‘ਤੇ ਵੀ ਸੀਸੀਟੀਵੀ ਰਾਹੀਂ ਇਨ੍ਹਾਂ ਨੌਸਰਬਾਜਾਂ ਦਾ ਪਤਾ ਕੀਤਾ ਜਾ ਰਿਹਾ ਹੈ। ਇਹ ਪੰਜਾਬ ਤੋਂ ਬਾਹਰ ਦੇ ਲੱਗਦੇ ਹਨ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -