Himachalਪੰਜਾਬ : ਲੁਟੇਰੀ ਲਾੜੀ ਦੇ ਜਾਲ 'ਚ ਫਸਿਆ ਸਾਬਕਾ ਅਧਿਕਾਰੀ, ਦੇਖੋ ਵੀਡਿਓ

ਪੰਜਾਬ : ਲੁਟੇਰੀ ਲਾੜੀ ਦੇ ਜਾਲ ‘ਚ ਫਸਿਆ ਸਾਬਕਾ ਅਧਿਕਾਰੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ :  ਇੱਕ ਹੈਰਾਨੀ ਜਨਕ ਮਸਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਪਹਿਲਾ ਜੰਗਲਾਤ ਵਿਭਾਗ ਤੋ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ। 15 ਦਿਨਾਂ ਵਿੱਚ ਉਸ ਨੂੰ ਘਰ ਦੇ ਵਿੱਚ ਬੇਹੋਸ਼ ਕਰਕੇ ਨਗਦੀ ਅਤੇ ਗਹਿਣੇ ਲੈਕੇ ਫਰਾਰ ਹੋ ਗਈ। ਪਿਛਲੇ ਇਕ ਮਹੀਨੇ ਤੋਂ ਇਹ ਸੇਵਾ ਮੁਕਤ ਅਧਿਕਾਰੀ ਪੁਲਿਸ ਤੋਂ ਇਨਸਾਫ ਲੈਣ ਦੇ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਪਰ ਅਜੇ ਤੱਕ ਪੁਲਿਸ ਵਲੌ ਮਾਮਲਾ ਦਰਜ ਨਹੀਂ ਕੀਤਾ ਗਿਆ। ਜੰਗਲਾਤ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਉਸਦੇ ਬੱਚੇ ਵੀ ਵਿਦੇਸ਼ ਵਿੱਚ ਰਹਿੰਦੇ ਹਨ। ਪਤਨੀ ਦੀ ਮੌਤ ਤੋਂ ਬਾਅਦ ਉਹ ਘਰ ਵਿਚ ਇਕੱਲਾ ਰਹਿੰਦਾ ਸੀ। ਜਿਸ ਕਰਕੇ ਉਸਨੇ ਆਪਣੇ ਬੱਚਿਆਂ ਦੀ ਸਹਿਮਤੀ ਨਾਲ ਪਟਿਆਲਾ ਦੀ ਇੱਕ ਮਹਿਲਾ ਨਾਲ ਦੂਸਰਾ ਵਿਆਹ ਕਰ ਲਿਆ।

ਵਿਆਹ ਤੋਂ ਦੋ ਦਿਨ ਬਾਅਦ ਹੀ ਉਸਨੇ ਕਿਹਾ ਕਿ ਉਸਦੀ ਮਾਂ ਬਿਮਾਰ ਹੋ ਗਈ ਹੈ। ਜੋ ਹਸਪਤਾਲ ਵਿੱਚ ਜੇਰੇ ਇਲਾਜ ਹੈ ਅਤੇ ਇਹ ਕਹਿ ਕੇ ਉਹ ਆਪਣੇ ਪੇਕੇ ਪਟਿਆਲਾ ਚਲੀ ਗਈ। ਉੱਥੇ ਜਾ ਕਿ ਉਸਨੇ ਇਲਾਜ਼ ਲਈ ਪੈਸਿਆਂ ਦੀ ਮੰਗ ਕੀਤੀ। ਪਹਿਲੀ ਵਾਰ ਉਸਨੇ ਆਪਣੀ ਦੂਸਰੀ ਪਤਨੀ ਦੇ ਖਾਤੇ ਵਿੱਚ 50 ਹਜ਼ਾਰ ਰੁਪਏ ਅੱਤੇ ਦੂਸਰੀ ਵਾਰ 1 ਲੱਖ ਰੁਪਏ ਅਤੇ ਫਿਰ 2 ਲੱਖ ਰੁਪਏ ਇਸ ਤਰ੍ਹਾਂ ਉਸ ਨੇ 6 ਲੱਖ ਰੁਪਏ ਉਸਦੇ ਕੋਲੋਂ ਮੰਗਵਾ ਲਏ। ਜਦੋਂ ਉਸ ਨੇ ਅੱਗੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਕਿਹਾ ਕਿ ਉਹ ਘਰ ਵਾਪਿਸ ਆ ਜਾਵੇ ਤਾਂ ਅਗਲੇ ਦਿਨ ਉਹ ਆਪਣੀ ਭੈਣ ਨਾਲ ਘਰ ਵਾਪਿਸ ਆ ਗਈ। ਅਗਲੇ ਦਿਨ ਉਸ ਦੀ ਭੈਣ ਨੇ ਕਿਹਾ ਕਿ ਉਹ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੀ ਹੈ ਅਤੇ ਉਸਦਾ ਡਰਾਈਵਰ ਉਸਨੂੰ ਅੰਮ੍ਰਿਤਸਰ ਛੱਡ ਆਇਆ ਅਤੇ ਅੱਗਲੀ ਰਾਤ ਉਸਦੀ ਦੂਸਰੀ ਪਤਨੀ ਨੇ ਉਸਨੂੰ ਰੋਟੀ ਵਿਚ ਨਸ਼ੀਲਾ ਪਦਾਰਥ ਮਿਲਾ ਕੇ ਉਸਨੂੰ ਬੇਹੋਸ਼ ਕਰ ਦਿੱਤਾ।

ਘਰ ਵਿੱਚ ਪਏ 6 ਤੋਲੇ ਸੋਨੇ ਦੇ ਗਹਿਣੇ 2 ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਈ। ਉਹਨਾਂ ਦੱਸਿਆ ਕਿ ਉਸ ਨਾਲ ਕੁੱਲ 10 ਲੱਖ ਰੁਪਏ ਠੱਗੀ ਵੱਜੀ ਹੈ। ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਇਸ ਮਹਿਲਾ ਦੇ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ। ਡੀਐਸਪੀ ਸੁਖਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਵਿਅਕਤੀ ਸਤਨਾਮ ਸਿੰਘ ਵਲੋਂ ਆਪਣੀ ਦੂਸਰੀ ਪਤਨੀ ਦੇ ਖਿਲਾਫ਼ ਧੋਖਾਧੜੀ ਨਾਲ ਲੁੱਟ ਕਰਨ ਦੀ ਸ਼ਿਕਾਇਤ ਦਿੱਤੀ ਗਈ ਹੈ। ਜਿਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...