ਬਟਾਲਾ : ਕਿਸਾਨਾਂ ਨੇ ਬਟਾਲਾ ਰੇਲਵੇ ਸਟੇਸ਼ਨ ਦੀ ਪਟੜੀ ’ਤੇ ਆਪਣੇ ਟਰੈਕਟਰ ਖੜ੍ਹੇ ਕਰਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਸਵੇਰੇ ਕਰੀਬ 10 ਵਜੇ ਤੋਂ ਚੱਲ ਰਹੀ ਮੀਟਿੰਗ ਜਿਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨਾਲ ਡੀਸੀ ਗੁਰਦਾਸਪੁਰ ਦੇ ਐਸਐਸਪੀ ਬਟਾਲਾ ਅਤੇ ਜੀਆਰਪੀ ਦੇ ਡੀਐਸਪੀ ਵੱਲੋਂ ਦੋ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਇਸ ਦੇ ਬਾਵਜੂਦ ਕੋਈ ਨਤੀਜਾ ਨਹੀਂ ਨਿਕਲਿਆ।
ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦੀ ਚੇਤਾਵਨੀ ਦਿੰਦੇ ਹੋਏ ਆਪਣੇ ਟਰੈਕਟਰ ਰੇਲਵੇ ਟਰੈਕ ਉਤੇ ਖੜੇ ਕਰ ਦਿੱਤੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ਵਿੱਚ ਪ੍ਰਸਾਸ਼ਨ ਨੇ ਮੰਗਾਂ ਨੂੰ ਲੈਕੇ ਆਪਣਾ ਪ੍ਰਪੋਜਲ ਕਿਸਾਨਾਂ ਸਾਹਮਣੇ ਰੱਖਿਆ ਹੈ ਹੁਣ ਊਸ ਪ੍ਰਪੋਜਲ ਤੇ ਕਿਸਾਨ ਵਿਚਾਰ ਕਰਨਗੇ ਅਤੇ ਅਗਲਾ ਫੈਂਸਲਾ ਲੈਣਗੇ ਫਿਲਹਾਲ ਧਰਨਾ ਜਾਰੀ ਰਹੇਗਾ।
