Punjab Govt Advertisement
HomeHimachalਪੰਜਾਬ : ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ, ਦੇਖੋ...

ਪੰਜਾਬ : ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਪੰਜਾਬ ਦੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਜਿਲਾ ਬਟਾਲਾ ਵਲੋਂ ਸ਼ਾਂਤੀ ਕਾਇਮ ਕਰਨ ਅਤੇ ਮਾੜੇ ਅਨਸਰਾਂ ਖਿਲਾਫ ਸ਼ਿਕੰਜਾ ਕਸਣ ਦੇ ਮਕਸਦ ਨਾਲ ਅੱਜ ਸ਼ਾਮ ਫਲੈਗ ਮਾਰਚ ਕੱਢਿਆ ਗਿਆ | ਬਟਾਲਾ ਚ ਫਲੈਗ ਮਾਰਚ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਜਿਲਾ ਬਟਾਲਾ ਦੇ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿਚ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਰਾਰਤੀ ਅਨਸਰਾਂ ਬਾਰੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ‘ਲਾ ਐਂਡ ਆਰਡਰ’  ਕਾਇਮ ਰਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਕਰ ਉਹ ਸ਼ਹਿਰ ਵਸਿਆਂ ਨੂੰ ਇਹ ਵਿਸ਼ਵਾਸ ਦਿਵਾ ਰਹੇ ਹਨ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਉਹਨਾਂ ਦੀ ਪਹਿਲ ਹੈ। ਉਥੇ ਹੀ ਡੀਐਸਪੀ ਲਲਿਤ ਕੁਮਾਰ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਹੈ ਅਤੇ ਡਰਨ ਵਾਲੀ ਕੋਈ ਗੱਲ ਨਹੀਂ ਹੈ, ਪਰ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਕਨੂੰਨ ਵਿਵਸਥਾ ਬਨਾਉਣ ਵਿਚ ਪੁਲਿਸ ਦਾ ਸਹਿਯੋਗ ਕਰਨ ਅਤੇ ਜੇਕਰ ਕੋਈ ਸ਼ਰਾਰਤੀ ਜਾ ਮਾੜੇ ਅਨਸਰ ਕੁਝ ਗ਼ਲਤ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕੜੀ ਕਾਰਵਾਈ ਕੀਤੀ ਜਾਵੇਗੀ | 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt Advertisement

Latest News

- Advertisement -
- Advertisement -