ਬਟਾਲਾ : ਵੈਸਾਖੀ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟੀਆਲ ਦੀ ਅਗੁਵਾਹੀ ਵਿੱਚ ਬਟਾਲਾ ਪੁਲਿਸ ਵੱਲੋਂ ਬੀਐਸਐਫ ਦੇ ਜਵਾਨਾਂ ਨਾਲ ਬਟਾਲਾ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸ਼ਹਿਰ ਦੇ ਗਾਂਧੀ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਮੁੜ ਗਾਂਧੀ ਚੌਕ ਵਿਖੇ ਸਮਾਪਤ ਹੋਇਆ।
ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਵੈਸਾਖੀ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨਸ਼ਾਂਤੀ ਬਣਾਈ ਰੱਖਣ ਲਈ ਬਟਾਲਾ ਪੁਲਿਸ ਅਤੇ ਬੀਐਸਐਫ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ ਹੈ ਉਹਨਾਂ ਲੋਕਾਂ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ਤੇ ਯਕੀਨ ਨਾ ਕਰਨ। ਜੇਕਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੌ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
