ਹੁਸ਼ਿਆਰਪੁਰ/ਅਨਿਕੇਤ: ਜ਼ਿਲਾ ਹੁਸ਼ਿਆਰਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ 2 ਧਿਰਾਂ ਵਿਚਕਾਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੈਂਗਵਾਰ ਵਿੱਚ 2 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਵੀ ਆਈ ਹੈ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਕ ਗੰਭੀਰ ਜ਼ਖਮੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੋਂ ਕਿ ਉਸਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਨਿੱਜੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਜਸਪ੍ਰੀਤ ਸਾਜਨ ਅਤੇ ਚੰਨਾ ਵਜੋਂ ਹੋਈ ਹੈ।

