ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਉੱਥੇ ਹੀ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੰਮ੍ਰਿਤਸਰ ਪਹੁੰਚੇ ਹੋਏ ਸਨ। ਉਹਨਾਂ ਵੱਲੋਂ ਵੰਦੇ ਭਾਰਤ ਟਰੇਨ ਦੇ ਉਦਘਾਟਨ ਸਮਰੋਹ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਬਨਵਾਰੀ ਲਾਲ ਪੁਰੋਹਿਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੈਂਬਰਾਂ ਵੱਲੋਂ ਰਾਜਪਾਲ ਮਨਵਾਰੀ ਲਾਲ ਪੁਰੋਹਿਤ ਨੂੰ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਅੰਮ੍ਰਿਤਸਰ ਤੋਂ ਬੰਦੇ ਭਾਰਤ ਟ੍ਰੇਨ ਦਿੱਲੀ ਲਈ ਰਵਾਨਾ ਹੋਈ ਹੈ ਅਤੇ ਉਸਦੇ ਉਦਘਾਟਨੀ ਸਮਰੋਹ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਹੋਏ ਸਨ। ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
