Himachalਪੰਜਾਬ: ਬਜਰੀ ਨਾਲ ਭਰੇ ਟਿੱਪਰ ਤੇ ਬਲੈਰੋ ਦੀ ਭਿਆਨਕ ਟਕੱਰ, 3 ਜ਼ਖ਼ਮੀ,...

ਪੰਜਾਬ: ਬਜਰੀ ਨਾਲ ਭਰੇ ਟਿੱਪਰ ਤੇ ਬਲੈਰੋ ਦੀ ਭਿਆਨਕ ਟਕੱਰ, 3 ਜ਼ਖ਼ਮੀ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਪਠਾਨਕੋਟ ਅੰਮ੍ਰਿਤਸਰ ਹਾਈਵੇ ਤੇ ਗੁਰਦਾਸਪੁਰ ਤੋਂ ਲੱਗਭਗ 8 ਕਿਲੋਮੀਟਰ ਦੂਰ ਸਥਿਤ ਪਿੰਡ ਸੋਹਲ ਨੇੜੇ ਇੱਕ ਬਜਰੀ ਨਾਲ ਭਰੇ ਟਿੱਪਰ ਨਾਲ ਪਿੱਛੋਂ ਆ ਰਹੀ ਬਲੈਰੋ ਗੱਡੀ ਦੀ ਟੱਕਰ ਹੋਣ ਕਾਰਨ ਬਲੈਰੋ ਵਿੱਚ ਸਵਾਰ ਇਕ ਹੀ ਪਰਿਵਾਰ ਦੇ ਤਿੰਨ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਦੁਰਘਟਨਾ ਵਿਚ ‌ਕਾਰ ਚਲਾ ਰਹੇ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ‌ ਜਦ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। 

ਸਿਵਲ ਹਸਪਤਾਲ ‘ਚ ਜਾਣਕਾਰੀ ਦਿੰਦੇ ਹੋਏ ਸਹਿਜਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਬਲੈਰੋ ਚ ਆਪਣੇ ਚਾਚਾ, ਮਾਸੀ ਅਤੇ ਭਰਜਾਈ ਨਾਲ ਜਲੰਧਰ ਤੋਂ ਵਾਇਆ ਮੁਕੇਰੀਆਂ ਰਸਤੇ ਆਪਣੇ ਪਿੰਡ ਵਾਪਸ ਜਾ ਰਹੇ ਸਨ ਕਿ ਪਿੰਡ ਸੋਹਲ ਨੇੜੇ ਸੜਕ ’ਤੇ ਖੜਾ ਟਿੱਪਰ ਅਚਾਨਕ ਸਟਾਰਟ ਹੋ ਗਿਆ ਤੇ ਡਰਾਈਵਰ ਬਿਨਾਂ ਪਿੱਛੇ ਵੇਖੇ ‌ਟਿੱਪਰ ਸੜਕ ਦੇ ਵਿਚਕਾਰ ਲੈ ਆਇਆ ਜਿਸ ਕਾਰਨ ਉਨ੍ਹਾਂ ਦੀ ਬਲੈਰੋ ਟਿੱਪਰ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਉਸ ਦਾ ਚਾਚਾ ਕੁਲਵੰਤ ਸਿੰਘ, ਚਾਚੀ ਕੁਲਦੀਪ ਕੌਰ ਅਤੇ ਭਰਜਾਈ ਮੰਦੀਸ਼ ਕੌਰ ਜ਼ਖ਼ਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਦੂਜੇ ਪਾਸੇ ਥਾਣਾ ਧਾਰੀਵਾਲ ਦੇ ਐਸਐਚਓ ਹਰਪਾਲ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਾਈਡ ਤੋਂ ਆ ਰਹੀ  ਗੱਡੀ ‌ ਆਪਣੀ ਸਾਈਡ ਤੇ ਹੀ ਅੱਗੇ ਜਾ ਰਹੇ ਬਜੱਰੀ ਨਾਲ ਭਰੇ ਟਿੱਪਰ ਨਾਲ ਜਾ ਟਕਰਾਈ ਹੈ ਜਿਸ ਕਾਰਨ ਹਾਦਸੇ ਵਿੱਚ ਤਿੰਨ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਅਤੇ ਦੋਨਾਂ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਫਿਲਹਾਲ ਫਰਾਰ ਹੈ ਪਰ ਟਿੱਪਰ ਪੁਲੀਸ ਦੇ ਕਬਜ਼ੇ ਵਿੱਚ ਹੈ। ਬਲੈਰੋ ਵਿਚ ਸਵਾਰ ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਜਾਵੇਗਾ ‌ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...