ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਪੰਜਾਬ ਦੇ ਹਾਲਾਤ ਵੱਧ ਤੋਂ ਬੱਤਰ ਹੁੰਦੇ ਜਾ ਰਹੇ ਹਨ। ਇਸ ਲਈ ਪੰਜਾਬ ਬਚਾਓ ਮੁਹਿੰਮ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਅੰਮ੍ਰਿਤ ਵੇਲੇ ਪਾਠ ਚੱਲ ਰਹੇ ਸਨ। ਉਸ ਸਮੇਂ ਪੁਲਿਸ ਨੇ ਜੁੱਤੀਆਂ ਸਮੇਤ ਗੁਰਦੁਆਰੇ ਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਗੱਲ ਪਹਿਲਾਂ ਬੋਲਦੇ ਹੁੰਦੇ ਸਨ ਕਿ ਮੁੱਖ ਮੰਤਰੀ ਜਾਂ ਗ੍ਰਿਹ ਮੰਤਰੀ ਦੇ ਆਦੇਸ਼ਾਂ ਤੋਂ ਬਿਨਾਂ ਪੁਲਿਸ ਗੋਲੀ ਨਹੀਂ ਚਲਾਉਂਦੀ ਅਤੇ ਮੁੱਖ ਮੰਤਰੀ ਹੁਣ ਜਵਾਬ ਦੇਵੇ ਕਿ ਸੁਲਤਾਨਪੁਰ ਲੋਧੀ ਵਿਖੇ ਗੋਲੀ ਚਲਾਉਣ ਦੇ ਆਰਡਰ ਕਿਸ ਨੇ ਦਿੱਤੇ। ਅੱਗੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਦੇ ਲਈ ਪੰਜਾਬ ਨੂੰ ਵੇਚ ਕੇ ਸਿਰਫ ਕਰਜਾਈ ਬਣਾਉਣ ਦਾ ਕੰਮ ਆਪ ਸਰਕਾਰ ਵੱਲੋਂ ਕੀਤਾ ਜਾ ਰਿਹਾ। ਅੱਗੇ ਬੋਲਦੇ ਹੋਏ ਇਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਵੀ ਬਹੁਤ ਜਿਆਦਾ ਵੱਧ ਚੁੱਕਾ ਹੈ ਅਤੇ ਇੱਕ ਪਰਿਵਾਰ ਤੋਂ ਵਿੱਚ 2-3 ਲੋਕ ਇਸ ਨਸ਼ੇ ਤੋਂ ਪੀੜਿਤ ਨਜ਼ਰ ਆ ਰਹੇ ਹਨ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵੀ ਵਸਥਾ ਵੀ ਪੂਰੀ ਤਰੀਕੇ ਨਾਲ ਡਗ ਮਗਾ ਚੁੱਕੀ ਹੈ। ਆਏ ਦਿਨ ਹੀ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਵਪਾਰੀਆਂ ਤੋਂ ਫਰੋਤੀਆਂ ਵੀ ਮੰਗੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਨੌਜਵਾਨਾਂ ਤੋਂ ਲੈ ਕੇ ਕਿਸਾਨਾਂ ਤੱਕ ਧਰਨਿਆਂ ਚ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਪੰਜਾਬ ਵਿੱਚ ਇੰਨੇ ਮਾੜੇ ਹਾਲਾਤ ਹੋ ਜਾਣ ਤਾਂ ਫਿਰ ਅਕਾਲੀ ਦਲ ਪੰਜਾਬ ਦੇ ਹੱਕ ਲੈਣ ਲਈ ਸੜਕਾਂ ਤੇ ਜਰੂਰ ਉਤਰੇਗਾ।