Himachalਪੰਜਾਬ: ਰਾਵੀ ਦਰਿਆ ਤੋਂ ਆਏ ਪਾਣੀ ਦੇ ਤੇਜ ਵਹਾਅ ਨੇ ਪਿੰਡ ਠਾਕੁਰਪੂਰ...

ਪੰਜਾਬ: ਰਾਵੀ ਦਰਿਆ ਤੋਂ ਆਏ ਪਾਣੀ ਦੇ ਤੇਜ ਵਹਾਅ ਨੇ ਪਿੰਡ ਠਾਕੁਰਪੂਰ ਧੁੱਸੀ ਬੰਨ੍ਹ ਵਿੱਚ ਪਾਇਆ ਪਾੜ, ਦੇਖੋਂ ਤਸਵੀਰਾਂ

WhatsApp Group Join Now
WhatsApp Channel Join Now

ਗੁਰਦਾਸਪੁਰ: ਮੈਦਾਨੀ ਅੱਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਾਵੀ ਦਰਿਆ ਅੰਦਰ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਰਾਵੀ ਦਰਿਆ ਅੰਦਰ ਵਧੇ ਪਾਣੀ ਦੇ ਪੱਧਰ ਨੇ ਹਲਕਾ ਦੀਨਾਨਗਰ ਦੇ ਪਿੰਡ ਠਾਕੁਰਪੂਰ ਧੁੱਸੀ ਬੰਨ੍ਹ ਵਿੱਚ ਵੱਡਾ ਪਾੜ ਪਾ ਦਿੱਤਾ ਹੈ। ਜਿਸ ਕਾਰਨ ਰਾਵੀ ਦਰਿਆ ਦਾ ਪਾਣੀ ਪਿੰਡਾਂ ਅੰਦਰ ਦਾਖਿਲ ਹੋਣਾ ਸ਼ੁਰੂ ਹੋ ਗਿਆ ਹੈ। ਪਾਣੀ ਦਾ ਤੇਜ ਵਹਾਅ ਠਾਕੁਰਪੂਰ ਸਥਿੱਤ ਬੀਐਸਐੱਫ ਦੀ ਪੋਸਟ ਦਾਂ ਵੀ ਨੁਕਸਾਨ ਕਰ ਸਕਦਾ ਹੈ। ਇਸ ਲਈ ਮੌਕੇ ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ ਦੇ ਅਧਿਕਾਰੀਆਂ ਵਲੋਂ ਇਸ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਵੀ ਦਰਿਆ ਦਾ ਪਾਣੀ ਹੁਣ ਤੱਕ ਇਸ ਇਲਾਕ਼ੇ ਅੰਦਰ ਕਿਸਾਨਾਂ ਦੀ ਕਈ ਏਕੜ ਫਸਲਾਂ ਬਰਬਾਦ ਕਰ ਚੁੱਕਿਆ ਹੈ। ਮੌਕੇ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਦੀਨਾਨਗਰ ਤੋਂ ਹਲਕਾ ਇੰਨਚਾਰਜ ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਹਨਾਂ ਦੇ ਨਾਲ ਹੈ ਅੱਤੇ ਖ਼ਰਾਬ ਹੋਈ ਫ਼ਸਲਾਂ ਦਾ ਮੁਆਵਜ਼ਾ ਸਰਕਾਰ ਵੱਲੋ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਠਾਕੁਰਪੂਰ ਦੇ ਕਿਸਾਨਾਂ ਨੇ ਦੱਸਿਆ ਕਿ ਰਾਵੀ ਦਰਿਆ ਪਿੰਡ ਤੋਂ 1.5 ਕਿਲੋਮੀਟਰ ਦੀ ਦੂਰ ਹੈ ਅਤੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਚੁੱਕਿਆ ਹੈ। ਰਾਵੀ ਦਾ ਪਾਣੀ ਪਿੰਡਾਂ ਅੰਦਰ ਪਹੁੰਚਣਾ ਸ਼ੁਰੂ ਹੋ ਚੁੱਕਾ ਹੈ।

ਪਾਣੀ ਦੇ ਤੇਜ਼ ਵਹਾਅ ਨੇ ਠਾਕੁਰਪੂਰ ਧੁੱਸੀ ਬੰਨ੍ਹ ਵਿੱਚ ਵੱਡਾ ਪਾੜ ਪਾ ਦਿੱਤਾ ਹੈ। ਜਿਸ ਕਰਕੇ ਇਹ ਪਾਣੀ ਹੁਣ ਕਿਸਾਨਾਂ ਦੇ ਖੇਤਾਂ ਅੰਦਰ ਦਾਖਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪਾੜ ਨੂੰ ਜਲਦ ਨਾ ਭਰਿਆ ਗਿਆ ਤਾਂ ਇਹ ਪਾਣੀ ਪਿੰਡਾਂ ਅੰਦਰ ਵੱਡੀ ਤਬਾਹੀ ਮਚਾ ਸਕਦਾ ਹੈ। ਇਸ ਪਾਣੀ ਨਾਲ ਪਿੰਡ ਠਾਕੁਰਪੂਰ ਵਿੱਚ ਬਣੀ ਬੀਐਸਐਫ ਦੀ ਪੋਸਟ ਦਾ ਵੀ ਨੁਕਸਾਨ ਕਰ ਸਕਦਾ ਹੈ ਇਸ ਲਈ ਇਸ ਪਾੜ ਨੂੰ ਜਲਦ ਭਰਨ ਦੀ ਜ਼ਰੂਰਤ ਹੈ। ਮੌਕੇ ‘ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ।

ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਪਾਣੀ ਪਿੰਡਾਂ ਅੰਦਰ ਦਾਖਿਲ ਹੋ ਕੇ ਪਿੰਡਾ ਅੰਦਰ ਲੋਕਾਂ ਦਾ ਨੁਕਸਾਨ ਕਰ ਸਕਦਾ ਹੈ। ਪਿੰਡ ਠਾਕੁਰਪੂਰ ਵਿਚ ਬਣੀ ਬੀਐੱਸਐੱਫ ਦੀ ਪੋਸਟ ਅੰਦਰ ਵੀ ਦਾਖ਼ਲ ਹੋ ਕੇ ਨੁਕਸਾਨ ਕਰ ਸਕਦਾ ਹੈ। ਇਸ ਲਈ ਇਸ ਪਏ ਪਾੜ ਨੂੰ ਲੋਕਾਂ ਦੀ ਮਦਦ ਨਾਲ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਇਸ ਪਾੜ ਨੂੰ ਭਰ ਦਿੱਤਾ ਜਾਵੇਗਾ ਤਾਂ ਜੋ ਰਾਵੀ ਦਾ ਪਾਣੀ ਅੱਗੇ ਪਿੰਡਾਂ ਦਾ ਨੁਕਸਾਨ ਨਾ ਕਰੇ। ਇਸ ਮੌਕੇ ਤੇ ਹਾਲਾਤਾਂ ਦਾ ਜਾਇਜਾ ਲੈਣ ਲਈ ਪਹੁਚੇ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਇਨਚਾਰਜ ਸ਼ਮਸ਼ੇਰ ਸਿੰਘ ਵੀ ਪਹੁੰਚੇ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਹਾਇਤਾ ਕਰਨ ਦੇ ਲਈ ਲਗਾਤਾਰ ਕੰਮ ਕਰ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...