Punjab Govt AD
HomeHimachalBaddiਪੰਜਾਬ : ਹੋਮ ਸੈਕਟਰੀ ਆਫ ਇੰਡੀਆ ਸ਼੍ਰੀ ਦਰਬਾਰ ਸਾਹਿਬ 'ਚ ਹੋਏ ਨਤਮਸਤਕ,...

ਪੰਜਾਬ : ਹੋਮ ਸੈਕਟਰੀ ਆਫ ਇੰਡੀਆ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾ ਸੀਸ ਝੁਕਦੇ ਹਨ। ਵੱਖ ਵੱਖ ਸੂਬਿਆਂ ਦੇ ਗਵਰਨਰ ਅਤੇ ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੇ ਹਨ। ਜਿਸ ਦੇ ਚਲਦੇ ਹੋਮ ਸੈਕਟਰੀ ਔਫ ਇੰਡੀਆ ਅਜੇ ਕੁਮਾਰ ਭੱਲਾ ਵੀ ਸੱਚਖੰਡ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸ਼੍ਰੀ ਦਰਬਾਰ ਸਾਹਿਬ ਦੇ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਵੱਲੋਂ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵਾਸਤੇ ਅਜੇ ਕੁਮਾਰ ਭੱਲਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਮੈਂਬਰ ਐਡਵੋਕੇਟ ਭਗਵੰਤ ਪਾਲ ਸਿੰਘ ਸਿਆਲਕਾ ਨੇ ਕਿਹਾ ਕਿ ਉਹਨਾਂ ਵੱਲੋਂ ਹੋਮ ਸੈਕਟਰੀ ਇੰਡੀਆ ਅਜੇ ਕੁਮਾਰ ਭੱਲਾ ਜੀ ਨੂੰ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਲਈ ਮੰਗ ਪੱਤਰ ਦਿੱਤਾ ਹੈ। ਉਹਨਾਂ ਕਿਹਾ ਪਹਿਲਾਂ ਵੀ ਐਸਜੀਪੀਸੀ ਦਾ ਇੱਕ ਵਫਦ ਦਿੱਲੀ ਵਿਖੇ ਜਾ ਕੇ ਇੱਕ ਵਾਰ ਮੀਟਿੰਗ ਕਰ ਚੁੱਕਾ ਹੈ ਅਤੇ ਅਜੇ ਕੁਮਾਰ ਭਲਾ ਨੇ ਅਸ਼ੁਵਾਸਨ ਦਵਾਇਆ ਕਿ ਤੁਹਾਡੇ ਮੰਗ ਪੱਤਰ ਤੇ ਵਿਚਾਰ ਜ਼ਰੂਰ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -