HomePunjabRaikotਪੰਜਾਬ : ਹਮਲਾਵਰਾਂ ਵੱਲੋਂ ਪਰਿਵਾਰ ਨਾਲ ਕੀਤੀ ਕੁੱਟਮਾਰ ਦੇ ਮਾਮਲੇ 'ਚ...

ਪੰਜਾਬ : ਹਮਲਾਵਰਾਂ ਵੱਲੋਂ ਪਰਿਵਾਰ ਨਾਲ ਕੀਤੀ ਕੁੱਟਮਾਰ ਦੇ ਮਾਮਲੇ ‘ਚ ਪਰਿਵਾਰ ਨੇ SSP ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ : ਐਸਐਸਪੀ ਦਫਤਰ ਵਿਖੇ ਪੀੜਿਤ ਪਰਿਵਾਰ ਪਹੁੰਚਿਆ ਜਿਨਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਬੀਤੇ ਐਤਵਾਰ ਨੂੰ ਉਹਨਾਂ ਦੇ ਹੀ ਰਿਸ਼ਤੇਦਾਰਾਂ ਵੱਲੋਂ ਉਹਨਾਂ ਦੇ ਘਰ ਵੜ ਕੇ ਹਮਲਾ ਕੀਤਾ ਗਿਆ। ਉਹਨਾਂ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਵਿੱਚ ਉਹਨਾਂ ਦਾ ਲੜਕਾ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਚੱਲ ਰਿਹਾ ਹੈ। ਲੇਕਿਨ ਥਾਣਾ ਨਥਾਣਾ ਪੁਲਿਸ ਵੱਲੋਂ ਕੋਈ ਵੀ ਇਨਸਾਫ ਹਾਲੇ ਤੱਕ ਨਹੀਂ ਦਵਾਇਆ ਗਿਆ ਅਤੇ ਆਰੋਪੀ ਸ਼ਰੇਆਮ ਘੁੰਮਦੇ ਨਜ਼ਰ ਆ ਰਹੇ ਨੇ ਅਤੇ ਉਹਨਾਂ ਨੂੰ ਧਮਕੀਆਂ ਦੇ ਰਹੇ ਨੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਿਤ ਮਹਿਲਾ ਦਾ ਕਹਿਣਾ ਹੈ ਕਿ ਦਰਜਨ ਦੇ ਕਰੀਬ ਹਮਲਾਵਰਾਂ ਵੱਲੋਂ ਉਸ ਦੇ ਘਰ ਵਿੱਚ ਵੜ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ।

ਜਿਸ ਵਿੱਚ ਪੂਰਾ ਪਰਿਵਾਰ ਜਖਮੀ ਹੋ ਗਿਆ ਅਤੇ ਉਹਨਾਂ ਦੇ ਲੜਕੇ ਦੇ ਸਿਰ ਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ਨੂੰ ਸਿਵਲ ਹਸਪਤਾਲ ਲੈ ਜਾਂਦਾ ਗਿਆ। ਲੇਕਿਨ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਿਸ ਦਾ ਇਲਾਜ ਚੱਲ ਰਿਹਾ ਹੈ ਹਾਲੇ ਤੱਕ ਲੜਕੇ ਨੂੰ ਹੋਸ਼ ਨਹੀਂ ਆਇਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੜਕੇ ਦੀ ਭੈਣ ਦਾ ਕਹਿਣਾ ਹੈ ਕਿ ਉਹ ਆਪਣੇ ਮਾਤਾ ਪਿਤਾ ਨੂੰ ਮਿਲਣ ਲਈ ਆਈ ਹੋਈ ਸੀ। ਲੇਕਿਨ ਉਸਦੇ ਰਿਸ਼ਤੇਦਾਰਾਂ ਵੱਲੋਂ ਨਿੱਕੀ ਜਿਹੀ ਗੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਉਹਨਾਂ ਦੇ ਪਰਿਵਾਰ ਦੀ ਬੁਰੀ ਤਰ੍ਹਾਂ ਨਾ ਕੁੱਟ ਮਾਰ ਕੀਤੀ ਉਹਨਾਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -