Girl in a jacket
HomeHimachalਪੰਜਾਬ : ਵੈਸਾਖੀ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ, ਨਾਕੇਬੰਦੀ ਕਰਕੇ ਵਾਹਨ ਦੀ...

ਪੰਜਾਬ : ਵੈਸਾਖੀ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ, ਨਾਕੇਬੰਦੀ ਕਰਕੇ ਵਾਹਨ ਦੀ ਕੀਤੀ ਜਾ ਰਹੀ ਚੈਕਿੰਗ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਵੈਸਾਖੀ ਦੇ ਤਿਊਹਾਰ ਨੂੰ ਦੇਖਦੇ ਹੋਏ ਅਚਾਨਕ ਦੇਰ ਰਾਤ ਨੂੰ ਬਟਾਲਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।  ਡੀ.ਆਈ.ਜੀ ਸਮੇਤ ਐਸ.ਐਸ.ਪੀ., ਐਸ.ਪੀ., ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਵੀ ਦੇਰ ਰਾਤ ਬਟਾਲਾ ਦੀਆਂ ਸੜਕਾਂ ਤੇ ਉਤਰੇ  ਹੋਏ ਦਿਖਾਈ ਦਿੱਤੇ। ਜਗ੍ਹਾ ਜਗ੍ਹਾ ਤੇ ਨਾਕੇਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨ ਦੀ ਕੀਤੀ ਚੈਕਿੰਗ ਕੀਤੀ ਜਾ ਰਹੀ ਹੈ।

ਡੀ ਆਈ ਜੀ ਦਾ ਕਹਿਣਾ ਕੇ ਵੈਸਾਖੀ ਦੇ ਮੁੱਦੇਨਜਰ ਮਾਹੌਲ ਸ਼ਾਂਤਮਈ ਰੱਖਣ ਦੇ ਕਾਰਨ ਹੀ ਇਹ ਸਖਤੀ ਕੀਤੀ ਗਈ ਹੈ। ਇਸ ਮੌਕੇ ਡੀ ਆਈ ਜੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਵੈਸਾਖੀ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਸੁਰੱਖਿਆ ਵਧਾਈ ਗਈ ਹੈ ਤਾਂਕਿ ਵੈਸਾਖੀ ਦੇ ਮੌਕੇ ਕੋਈ ਵੀ ਸ਼ਰਾਰਤੀ ਅਤੇ ਗਲਤ ਅਨਸਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋ ਸਕੇ ਅਤੇ ਗਲਤ ਅਨਸਰ ਖੁਲੇਆਮ ਘੁੰਮਣ ਤੋਂ ਗੁਰੇਜ਼ ਕਰਨ ਤਾਂਕਿ ਸ਼ਾਂਤਮਈ ਮਾਹੌਲ ਬਰਕਰਾਰ ਰੱਖਿਆ ਜਾ ਸਕੇ । ਉਹਨਾਂ ਅਮ੍ਰਿਤਪਾਲ ਸਿੰਘ ਦੇ ਪੋਸਟਰ ਲਾਗਉਣ ਨੂੰ ਲੈਕੇ ਕਿਹਾ ਕਿ ਉਸਦੇ ਪੋਸਟਰ ਪੂਰੇ ਪੰਜਾਬ ਵਿੱਚ ਲਗਾਏ ਗਏ ਹਨ ਕਿਉਕਿ ਪੰਜਾਬ ਪੁਲਿਸ ਨੂੰ ਉਹ ਲੋੜੀਂਦਾ ਹੈ ਅਤੇ ਪੰਜਾਬ ਪੁਲਿਸ ਉਸਨੂੰ ਵੀ ਜਲਦ ਕਾਬੂ ਕਰ ਲਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -