ਪਠਾਨਕੋਟ : ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 2 ਸਾਲ ਦਾ ਸਮਾਂ ਹੋ ਚਲਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਵਜ਼ੀਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਚ ਵਿਕਾਸ ਕਾਰਜ ਕਰਵਾਏ ਜਾ ਰਹੇ ਨੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਰਿਹਾ। ਪਰ ਜੇਕਰ ਗਲ ਵਿਧਾਨਸਭਾ ਹਲਕਾ ਸੁਜਾਨਪੁਰ ਦੀ ਕਰੀਏ ਤਾਂ ਹਲਕੇ ਦੀਆਂ ਸੜਕਾਂ ਦੀ ਖਸਤਾ ਹਾਲ ਨੇ ਅਤੇ ਲੋਕਾਂ ਚ ਇਸ ਨੂੰ ਵੇਖਦੇ ਹੋਏ ਰੋਸ਼ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਗਲ ਕਰਦੇ ਹੋਏ ਊਨਾ ਕਿਹਾ ਕਿ ਪਿਛਲੇ ਕਰੀਬ 35 ਸਾਲਾਂ ਤੋਂ ਇਹ ਸੜਕ ਖਸਤਾ ਹੈ। ਪਰ ਇਸ ਦੀ ਸੂਦ ਲੈਣ ਵਾਲਾ ਕੋਈ ਨਹੀਂ ਲੋਕਾਂ ਕਿਹਾ ਕਿ ਅਕਸਰ ਰੋਡ ਤੇ ਲੋਕ ਹਾਦਸੇ ਦਾ ਸ਼ਿਕਾਰ ਹੁੰਦੇ ਨੇ। ਇਸ ਮੌਕੇ ਊਨਾ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਇਸ ਸਮੱਸਿਆ ਦਾ ਜਲਦ ਹਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕ ਹਾਦਸਿਆਂ ਤੋਂ ਬਚ ਸਕਣ।