ਗੁਰਦਾਸਪੁਰ : ਗੁਰਦਾਸਪੁਰ ‘ਚ ਸਰਹੱਦੀ ਕਸਬਾ ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਭਾਈ ਹਰਪ੍ਰੀਤ ਸਿੰਘ ਕਾਹਲੋ ਕਲਾਨੌਰ ਨੂੰ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ। ਉਨ੍ਹਾਂ ਦੇ ਪੱਟ ‘ਤੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਏ ਅਤੇ ਸਿਵਲ ਹਸਪਤਾਲ ਗੁਰਦਾਸਪੁਰ ‘ਚ ਇਲਾਜ ਅਧੀਨ ਹਨ। ਜਿਨ੍ਹਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਣਪਛਾਤੇ ਵਿਅਕਤਿਆਂ ਨੂੰ ਕਾਬੂ ਕਰਨ ਲਈ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਹਰਪ੍ਰੀਤ ਸਿੰਘ ਅਤੇ ਉਸਦੇ ਭਰਾ ਹਰਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦਾ ਛੋਟਾ ਭਰਾ ਕਲਾਨੌਰ ਦੇ ਬਾਹਰ ਆਪਣੇ ਟੈਂਟ ‘ਚ ਬੈਠਾ ਮੋਬਾਈਲ ਫੋਨ ਚਲਾ ਰਿਹਾ ਸੀ।
ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਤਿੰਨ ਲੜਕੇ ਆਏ, ਜਿਨ੍ਹਾਂ ‘ਚ ਇੱਕ ਆਰੋਪੀ ਘਰ ਵਿਚ ਦਾਖਲ ਹੋ ਕੇ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਗਿਆਨ ਸਾਗਰ ਕਾਲਜ ਉਸ ਦਾ ਹੈ ਅਤੇ ਉਹ ਉਥੇ ਅਹਾਤਾ ਖੋਲ੍ਹਣਾ ਚਾਹੁੰਦਾ ਸੀ। ਜਦੋਂ ਉਸ ਨੇ ਅਹਾਤਾ ਖੋਲ੍ਹਣ ਤੋਂ ਇਨਕਾਰ ਕੀਤਾ ਤਾਂ ਇਕ ਹੋਰ ਆਰੋਪੀ ਨੇ ਅੰਦਰ ਆ ਕੇ ਗੋਲੀ ਚਲਾ ਦਿੱਤੀ। ਜੋ ਉਸ ਦੇ ਪੱਟ ਵਿਚ ਵੱਜੀ ਅਤੇ ਦੋਵੇਂ ਮੁਲਜ਼ਮ ਉਥੋਂ ਫਰਾਰ ਹੋ ਗਏ। ਮੌਕੇ ‘ਤੇ ਪੁੱਜੀ ਉਸ ਦੀ ਪਤਨੀ ਨੇ ਜ਼ਖਮੀ ਹਰਪ੍ਰੀਤ ਸਿੰਘ ਦੇ ਚੀਕਣ ਦੀ ਆਵਾਜ਼ ਸੁਣੀ ਤਾਂ ਉਸ ਨੇ ਦੇਖਿਆ ਕਿ ਉਸ ਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ।
ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾਇਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ । ਜਿਥੋਂ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਥਾਣਾ ਕਲਾਨੌਰ ਦੇ ਐਸ.ਐਚ.ਓ ਮੇਜਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਨੂੰ ਟਰੇਸ ਕਰਨ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਆਰੋਪਿਆਂ ਨੂੰ ਕਾਬੂ ਕਰ ਲਿਆ ਜਾਵੇਗਾ।