Punjab Govt
HomeHimachalਪੰਜਾਬ : ਪ੍ਰੇਮ ਸਬੰਧਾਂ ਨੇ ਲਈ ਨੋਜਵਾਨ ਦੀ ਜਾਨ, ਪ੍ਰੇਮੀਕਾ ਦੇ ਭਰਾਵਾਂ...

ਪੰਜਾਬ : ਪ੍ਰੇਮ ਸਬੰਧਾਂ ਨੇ ਲਈ ਨੋਜਵਾਨ ਦੀ ਜਾਨ, ਪ੍ਰੇਮੀਕਾ ਦੇ ਭਰਾਵਾਂ ਤੇ ਲੱਗੇ ਹੱਤਿਆ ਦੇ ਆਰੋਪ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਪ੍ਰੇਮ ਸਬੰਧਾਂ ਕਾਰਨ ਕਈ ਲੋਕ ਆਪਣੇ ਘਰ ਉਜਾੜ ਚੁੱਕੇ ਹਨ ਅਤੇ ਕਈ ਨੌਜਵਾਨ ਆਪਣੀਆਂ ਜਾਨਾਂ ਵੀ ਗਵਾ ਚੁਕੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਪਾਹੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ 25 ਸਾਲਾਂ ਨੌਜਵਾਨ ਸ਼ੁਭਮ ਦਾ ਕਤਲ ਕਰ ਉਸਦੀ ਲਾਸ਼ ਨੂੰ ਪਿੰਡ ਦੇ ਹੀ ਖੇਤਾਂ ਵਿਚ ਸੁੱਟ ਦਿੱਤਾ ਗਿਆ। ਦਸਿਆ ਜਾਂ ਰਿਹਾਂ ਹੈ ਕਿ ਮ੍ਰਿਤਕ ਨੌਜਵਾਨ ਸ਼ੁਭਮ ਦੇ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ ਅੱਤੇ ਕੁੱਝ ਮਹੀਨੇ ਪਹਿਲਾਂ ਲੱੜਕੀ ਦਾ ਵਿਆਹ ਹੋਣ ਕਾਰਨ ਦੋਨਾਂ ਧਿਰਾਂ ਨੂੰ ਥਾਣੇ ਵਿੱਚ ਬਿਠਾ ਇੱਕ ਦੂੱਜੇ ਨਾਲ ਨਾ ਮਿਲਣ ਦਾ ਰਾਜ਼ੀਨਾਮਾ ਕਰਵਾਇਆ ਗਿਆ ਸੀ ਪਰ ਅੱਜ ਉਸਦਾ ਕਤਲ ਹੋਣ ਕਰਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲੱੜਕੀ ਪਰਿਵਾਰ ਤੇ ਹੀ ਉਸਦੀ ਹੱਤਿਆ ਕਰਨ ਦੇ ਆਰੋਪ ਲਗਾਏ ਹਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈਕੇ ਜਾਂਚ ਪੜ੍ਹਤਾਲ ਸ਼ੁਰੁ ਕਰ ਦਿੱਤੀ ਹੈ।

ਸਾਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁਭਮ ਦਾ 8ਵੀਂ ਕਲਾਸ ਤੋਂ ਹੀ ਪਿੰਡ ਦੀ ਲੱੜਕੀ ਨਾਲ ਪ੍ਰੇਮ ਸੰਬੰਧ ਸਨ ਅਤੇ ਕੁਝ ਮਹੀਨੇ ਪਹਿਲਾਂ ਹੀ ਲੜਕੀ ਦਾ ਵਿਆਹ ਹੋਇਆ ਸੀ ਅਤੇ ਲੜਕੀ ਪਰਿਵਾਰ ਦੇ ਵੱਲੋਂ ਉਹਨਾਂ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਕਰਕੇ ਦੋਨਾਂ ਧਿਰਾਂ ਦਾ ਥਾਣੇ ਵਿੱਚ ਬੈਠ ਕੇ ਰਾਜ਼ੀਨਾਮਾ ਹੋ ਚੁੱਕਾ ਸੀ ਅੱਤੇ ਲੜਕੀ ਦਾ ਭਰਾ ਕੱਲ੍ਹ ਉਹਨਾਂ ਦੇ ਘਰ ਆਇਆ ਅਤੇ ਧੋਖੇ ਨਾਲ ਉਨ੍ਹਾਂ ਦੇ ਪੁੱਤਰ ਨੂੰ ਆਪਣੇ ਨਾਲ ਲੈ ਗਿਆ ਅਤੇ ਸਾਰੀ ਰਾਤ ਉਹਨਾਂ ਦਾ ਪੁੱਤਰ ਘਰ ਨਹੀਂ ਆਇਆ ਅਤੇ ਸਵੇਰੇ ਉਸਦੀ ਲਾਸ਼ ਪਿੰਡ ਦੇ ਹੀ ਖੇਤਾਂ ਵਿਚੋਂ ਮਿਲ਼ੀ। ਉਨ੍ਹਾਂ ਕਿਹਾ ਕਿ ਲੜਕੀ ਦੇ ਭਰਾਵਾਂ ਵੱਲੋਂ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਲੜਕੀ ਪਰਿਵਾਰ ਦੇ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ

ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਥਾਣਾ ਤਿੱਬੜ ਦੀ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲਗ ਸਕੇਗਾ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -