Advertisements
Ad 6
Advertisements
Ad 8
Advertisements
Ad 7

ਪੰਜਾਬ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ, ਦੇਖੋ ਵੀਡਿਓ

ਪੰਜਾਬ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ, ਦੇਖੋ ਵੀਡਿਓ ਪੰਜਾਬ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ਤੇ ਸਾਧਿਆ ਨਿਸ਼ਾਨਾ, ਦੇਖੋ ਵੀਡਿਓ

ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਤੇ ਅਕਾਲੀ ਦਲ ਤੇ ਵੱਡਾ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਰਿਹਾਈ ਮਾਮਲੇ ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਦੋ ਟੁੱਕ ਅਕਾਲੀ ਦਲ ਸੁਣ ਚੁੱਕਾ ਹੈ, ਪਰ ਹੁਣ ਐਸਜੀਪੀਸੀ ਸਮੇਤ ਅਕਾਲੀ ਦਲ ਇਸ ਮਾਮਲੇ ਤੇ ਭੰਡੀ ਪ੍ਰਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮਿਲ ਰਹੀਆਂ ਧਮਕਿਆਂ ਦਾ ਵੀ ਜ਼ਿਕਰ ਕੀਤਾ, ਉਹਨਾਂ ਕਿਹਾ ਕਿ ਉਹ ਇਸ ਮਾਮਲੇ ਚ ਪ੍ਰੋਟੋਕੋਲ ਦੇ ਮੁਤਾਬਕ ਕਾਰਵਾਈ ਕਰਾਉਣਗੇ। 

ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਐਸਜੀਪੀਸੀ ਸਮੇਤ ਅਕਾਲੀ ਦਲ ਉਹਨਾਂ ਦੇ ਖਿਲਾਫ ਪਿੰਡਾਂ ਵਿੱਚ ਵਿਰੋਧ ਕਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਤੇ ਉਹਨਾਂ ਤੇ ਹਮਲਾ ਕਰਾਉਣ ਦੀ ਕੋਸ਼ਿਸ਼ ਤਹਿਤ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਇਸ ਮਾਮਲੇ ਵਿੱਚ ਉਹ ਕਾਨੂੰਨ ਦਾ ਸਹਾਰਾ ਲੈਣਗੇ। ਉਹਨਾਂ ਕਿਹਾ ਕਿ 2024 ਦੀਆਂ ਚੋਣਾਂ ਵਿੱਚ ਰਾਜੋਆਣਾ ਮਾਮਲੇ ਚ ਉਹ ਅਕਾਲੀ ਦਲ ਦੇ ਨਾਲ ਆਰ-ਪਾਰ ਦੀ ਲੜਾਈ ਲੜਨਗੇ। ਉਹਨਾਂ ਕਿਹਾ ਕਿ ਬੇਸ਼ੱਕ ਸੁਖਬੀਰ ਬਾਦਲ ਸਮੇਤ ਕੋਈ ਵੀ ਲੀਡਰ ਉਹਨਾਂ ਦੇ ਮੁਕਾਬਲੇ ਖੜਾ ਕਰ ਦਿੱਤਾ ਜਾਵੇ, ਉਹ ਅਮਨ ਸ਼ਾਂਤੀ ਦੇ ਲਈ ਵੋਟਾਂ ਮੰਗਣਗੇ ਅਤੇ ਅਕਾਲੀ ਦਲ ਬੇਸ਼ੱਕ ਰਾਜੋਵਾਣਾ ਮਾਮਲੇ ਤੇ ਵੋਟਾਂ ਮੰਗੇ। ਇਸ ਤੋਂ ਇਲਾਵਾ ਉਹਨਾਂ ਲੁਧਿਆਣਾ ਤੋਂ ਮੁੜ ਤੋਂ ਲੋਕ ਸਭਾ ਚੋਣ ਲੜਨ ਦੀ ਗੱਲ ਕਹੀ ਹੈ। 

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page