ਲੁਧਿਆਣਾ : ਫੀਲਡ ਗੰਜ ਨਜ਼ਦੀਕ ਅੱਜ ਅਸ਼ੋਕ ਸਲਾਰੀਆ ਟੀਮ ਵੱਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਪਹੁੰਚੇ। ਇਸ ਦੌਰਾਨ ਉੱਥੇ ਸੈਂਕੜੇ ਵਿਅਕਤਿਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਆਯੋਜਕਾ ਨੇ ਕਿਹਾ ਕਿ ਖੂਨਦਾਨ ਨੂੰ ਮਹਾਨਦਾਨ ਕਿਹਾ ਜਾਂਦਾ ਹੈ। ਇਸ ਲਈ ਅੱਜ ਉਹਨਾਂ ਵੱਲੋਂ ਨਵੇਂ ਸਾਲ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ ਹੈ। ਇਸ ਦੌਰਾਨ ਉਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਦੀ ਅਪੀਲ ਕੀਤੀ ਹੈ।
