Girl in a jacket
HomePunjabFazilkaਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ 'ਤੇ ਸ੍ਰੀ ਅਖੰਡ...

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ‘ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਨੇ ਕੀਤੀ ਸੇਵਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ 103ਵਾਂ ਸਥਾਪਨਾ ਦਿਵਸ ਦੇ ਮੱਦੇਨਜ਼ਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਸ਼੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਇਹ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਏਗਾ, ਜਿਸ ਦੇ ਚਲਦੇ ਅੱਜ 12 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬੰਟੀ ਰੋਮਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੜੀ ਹੀ ਸੰਘਰਸ਼ੀ ਪਾਰਟੀ ਹੈ ਤੇ ਇਸ ਨੇ ਬਹੁਤ ਹੀ ਸ਼ਹਾਦਤਾਂ ਦੇ ਕੇ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਹੈ ਜਿਸ ਨੂੰ ਕੀ ਅਕਾਲੀ ਦਲ ਸ਼੍ਰੀ ਅਕਾਲ ਤਖਤ ਸਾਹਿਬ ਤੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹਾਲਾਤਾਂ ਬਾਰੇ ਬੋਲਦੇ ਹੋਏ ਬੰਟੀ ਰੋਮਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਕੋਲ ਕੁਝ ਵੀ ਕਹਿਣ ਨੂੰ ਤੇ ਕਰਨ ਨੂੰ ਨਾ ਹੋਵੇ ਤਾਂ ਫਿਰ ਸਰਕਾਰਾਂ ਵਿਰੋਧੀ ਪਾਰਟੀਆਂ, ਲੋਕਾਂ ਅਤੇ ਸਰਕਾਰ ਖਿਲਾਫ ਬੋਲਣ ਵਾਲਿਆਂ ਤੇ ਤਸ਼ੱਦਦ ਕਰਦੀ ਆਈ ਹੈ ਅਤੇ ਅਜਿਹਾ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਰ ਰਹੀ ਹੈ।

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬੇਟੀ ਨੇ ਆਪਣੀ ਵੀਡੀਓ ਜਾਰੀ ਕੀਤੀ ਹੈ ਉਹਨਾਂ ਕਿਹਾ ਕਿ ਹਮੇਸ਼ਾ ਹੀ ਬੇਟੀਆਂ ਆਪਣੇ ਬਾਪ ਦੀ ਪੱਗ ਦੀ ਲਾਜ ਰੱਖਦੀਆਂ ਹੁੰਦੀਆਂ ਹਨ ਤੇ ਪੱਗ ਦੀ ਲਾਜ ਬਚਾਉਂਦੀਆਂ ਹੁੰਦੀਆਂ ਹਨ, ਲੇਕਿਨ ਕਿੰਨੀ ਮਜਬੂਰ ਹੋਵੇਗੀ ਉਹ ਬੇਟੀ ਜਿਸ ਨੂੰ ਕੈਮਰੇ ਦੇ ਸਾਹਮਣੇ ਆ ਕੇ ਆਪਣੇ ਤੇ ਆਪਣੇ ਘਰ ਦੇ ਹਾਲਾਤ ਦੱਸਣੇ ਪਏ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੇ ਪਰਿਵਾਰ ਨੂੰ ਤੇ ਆਪਣੇ ਬੱਚਿਆਂ ਨੂੰ ਲਵਾਰਸ ਕਰਕੇ ਪੰਜਾਬ ਦੇ ਲੋਕਾਂ ਦੀ ਰਾਖੀ ਕਿਵੇਂ ਕਰਨਗੇ। ਇਹ ਸਭ ਨੂੰ ਸੋਚਣਾ ਚਾਹੀਦਾ ਹੈ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਨੇ ਕੀਤੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ 103ਵਾਂ ਸਥਾਪਨਾ ਦਿਵਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਰਬਾਰ ਸਾਹਿਬ ਵਿੱਚ ਪਹੁੰਚੀ ਹੋਈ ਹੈ ਤੇ ਤਿੰਨ ਦਿਨ ਤੱਕ ਸੁਖਬੀਰ ਸਿੰਘ ਬਾਦਲ ਤੇ ਉਨਾਂ ਦਾ ਪਰਿਵਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆਮ ਸ਼ਰਧਾਲੂਆਂ ਵਾਂਗ ਸੇਵਾ ਕਰਨਗੇ, ਜਿਸ ਦੇ ਚਲਦੇ ਸੁਖਬੀਰ ਸਿੰਘ ਬਾਦਲ ਅੱਜ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੇਵਾ ਕਰਦੇ ਰਹੇ ਤੇ ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ ਹੈ। ਬਾਅਦ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਵਿੱਚ ਜਾ ਕੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ।

ਇੱਥੇ ਜ਼ਿਕਰਯੋਗ ਹੈ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ ਮਨਾਉਣ ਜਾ ਰਹੀ ਹੈ। ਜਿਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਕਾਲ ਤਖਤ ਸਾਹਿਬ ਤੇ ਪਹੁੰਚੀ ਹੋਈ ਹੈ। ਜਿਸ ਕਰਕੇ ਹੁਣ ਤਿੰਨ ਦਿਨ ਤੱਕ ਬਾਦਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿੱਚ ਆਮ ਸ਼ਰਧਾਲੂ ਵਾਂਗ ਸੇਵਾ ਕਰਦੀ ਨਜ਼ਰ ਆਏਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -