Girl in a jacket
HomeHimachalBaddiਪੰਜਾਬ : Sri Guru Nanak Dev ji ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ...

ਪੰਜਾਬ : Sri Guru Nanak Dev ji ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚੀਆਂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 554ਵਾਂ ਪ੍ਰਕਾਸ਼ ਪੁਰਬ ਹੈ ਤੇ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ। ਉੱਥੇ ਹੀ ਅੰਮ੍ਰਿਤਸਰ ਵਿੱਚ ਸਵੇਰ ਤੋਂ ਹੀ ਸੰਗਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਵਾਸਤੇ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਈ ਸੰਗਤ ਦਾ ਕਹਿਣਾ ਹੈ ਕਿ ਅੱਜ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਅੱਜ ਦੇ ਦਿਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਆਪ ਨੂੰ ਸੁਭਾਗਿਸ਼ਾਲੀ ਸਮਝ ਰਹੇ ਹਨ।

ਜ਼ਿਕਰ ਯੋਗ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਹੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਵੱਲੋਂ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਵਿਖੇ ਵੀ ਮੱਥਾ ਟੇਕਣ ਜਾਂਦਾ ਹੈ। ਦੂਸਰੇ ਪਾਸੇ ਪੰਜਾਬ ਦੇ ਵਿੱਚ ਸੁਲਤਾਨਪੁਰ ਲੋਧੀ ਵਿਖੇ ਇਸ ਦਿਨ ਨੂੰ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਤੇ ਉੱਥੇ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਰੂਹਾਨੀਅਤ ਤੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਮੱਥਾ ਟੇਕਣ ਪਹੁੰਚਦੀਆਂ ਹਨ। ਜਿਸ ਦੇ ਚਲਦੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -